ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਅਕਾਲੀ ਦਲ ਦਾ ਉਮੀਦਵਾਰ ਜੇਤੂ।

51
21052013
ਪਿਛਲੇ ਦਿਨੀਂ ਹੋਈਆਂ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਇੰਦਰਜੀਤ ਸਿੰਘ ਲਿਫਟਰ ਨੇ ਅਕਾਲੀ ਦਲ ਦੇ ਉਮੀਦਵਾਰ ਮਨਜੀਤ ਸਿੰਘ ਟੀਟਾ ਨੂੰ 40 ਵੋਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ ਹੈ। ਇਸੇ ਤਰਾਂ ਹੀ ਜਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਬਲਵਿੰਦਰ ਕੌਰ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਕੌਰ ਨੂੰ  5960 ਵੋਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ ਹੈ। ਹਾਲ ਹੀ ਵਿੱਚ ਹੋਈਆਂ ਇਹਨਾਂ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਉਮੀਦਵਾਰ ਨੂੰ ਘੱਟ, ਪਾਰਟੀ ਦੇ ਮੂੰਹ ਨੂੰ ਵੱਧ ਵੋਟਾਂ ਪੋਲ ਹੋਈਆਂ ਹਨ। ਨਤੀਜਿਆਂ ਦਾ ਐਲਾਨ ਹੁੰਦੇ ਸਾਰ ਹੀ ਉਮੀਦਵਾਰਾਂ ਦੇ ਚਹੇਤਿਆਂ ਨੇ ਢੋਲ ਖੜਕਾ ਦਿੱਤੇ ਅਤੇ ਇੱਕ ਦੂਸਰੇ ਦਾ ਮੂੰਹ ਮਿੱਠਾ ਕਰਵਾਉਣ ਲੱਗ ਪਏ। ਇਲਾਕੇ ਭਰ ਵਿੱਚ ਖਾਸ ਕਰਕੇ ਪਿੰਡ ਟਿੱਬਾ ਵਿੱਚ ਵਿਆਹ ਵਰਗਾ ਮਹੌਲ ਬਣ ਗਿਆ ਹੈ। ਜਿਕਰਯੋਗ ਹੈ ਕਿ ਦੋਨੋਂ ਉਮੀਦਵਾਰ ਹੀ ਪਿੰਡ ਟਿੱਬਾ ਦੇ ਵਸਨੀਕ ਹਨ। ਜਿੱਥੇ ਇਲਾਕਾ ਨਿਵਾਸੀ ਜੇਤੂ ਉਮੀਦਵਾਰਾਂ ਨੂੰ ਵਧਾਈਆਂ ਦੇ ਰਹੇ ਹਨ, ਉੱਥੇ ਨਾਲ ਹੀ ਪਿੰਡ ਟਿੱਬਾ ਦੇ ਸੂ੍ਝਵਾਨ ਅਤੇ ਪੜ੍ਹੇ ਲਿਖੇ ਸਰਪੰਚ ਪ੍ਰੋ. ਬਲਜੀਤ ਸਿੰਘ ਨੂੰ ਵੀ ਵਧਾਈਆਂ ਦੇ ਰਹੇ ਹਨ।