ਬਾਣਾ, ਬਾਣੀ, ਦਸਤਾਰ ਮੁਕਾਬਲੇ ਦੇ ਜੇਤੂ ਬੱਚੇ ਸਨਮਾਨ ਚਿੰਨ੍ਹਾਂ ਨਾਲ।

54

ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਪਾਰਕਲੀ ਵਿਚ ਭਾਰੀ ਗਿਣਤੀ ਵਿਚ ਸੰਗਤਾਂ ਜੁੜੀਆਂ। ਸਵੇਰ ਦੇ ਨਿਤਨੇਮ ਤੋਂ ਬਾਅਦ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਗੁਰਦੁਆਰਾ ਦੇ ਹਜ਼ੂਰੀ ਰਾਗੀ ਜਥੇ ਭਾਈ ਹਰਪ੍ਰੀਤ ਸਿੰਘ ਨੇ ਕੋਈ ਦੋ ਕੁ ਘੰਟੇ ਕੀਰਤਨ ਸਰਵਨ ਕਰਵਾਇਆ। ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿਧਾਂਤਾਂ ਤੋਂ ਵੀ ਜਾਣੂ ਕਰਵਾਇਆ। ਇਸ ਮੌਕੇ ‘ਤੇ ਪ੍ਰਬੰਧਕ ਕਮੇਟੀ ਵੱਲੋਂ ਬਾਣਾ, ਬਾਣੀ, ਦਸਤਾਰ ਦੇ ਜੇਤੂਆਂ ਨੂੰ ਇਨਾਮ ਵੀ ਤਕਸੀਮ ਕੀਤੇ। ਇਸ ਮੌਕੇ ‘ਤੇ ਜਨਰਲ ਸੈਕਟਰੀ ਜਸਬੀਰ ਸਿੰਘ ਥਿੰਦ ਨੇ ਆਈ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਵਿਚ ਸਿੱਖੀ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਨੂੰ ਹੋਰ ਭਰਨ ਅਤੇ ਉਜਾਗਰ ਕਰਨ ਲਈ ਜ਼ਰੂਰੀ ਹੈ ਕਿ ਬਾਣਾ, ਬਾਣੀ, ਦਸਤਾਰ ਜਿਹੇ ਹੋਰ ਕੰਪੀਟੀਸ਼ਨ ਕਰਵਾਏ ਜਾਣ। ਇਸ ਮੌਕੇ ‘ਤੇ ਪ੍ਰਧਾਨ ਅਮਰਜੀਤ ਸਿੰਘ ਗਿਰਨ, ਬਲਵਿੰਦਰ ਸਿੰਘ ਚਾਹਲ, ਮਨਜੀਤ ਸਿੰਘ ਪੁਰੇਵਾਲ, ਜਸਪਾਲ ਸਿੰਘ, ਜਗਵੰਤ ਸਿੰਘ ਅਤੇ ਸਿਡਨੀ ਦੀਆਂ ਸੰਗਤਾਂ ਹਾਜ਼ਰ ਸਨ।bana