ਸੰਤ ਬਾਬਾ ਖੜਗ ਸਿੰਘ ਦੇ ਜਨਮ ਸਥਾਨ ਪਿੰਡ ਦੰਦੂਪੁਰ ਵਿਖੇ 5 ਰੋਜ਼ਾ ਸਾਲਾਨਾ ਜੋੜ ਮੇਲਾ ਸ਼ੁਰੂ ਹੋ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ, ਸਰਪੰਚ ਜੋਗਿੰਦਰ ਸਿੰਘ ਨੇ ਦੱਸਿਆ ਕਿ ਅੱਜ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ ਭੋਗ 25 ਅਕਤੂਬਰ ਨੂੰ ਪਾਏ ਜਾਣਗੇ ਤੇ ਉਸ ਦਿਨ ਹੀ 28 ਹੋਰ ਸਮੇਤ ਜਪੁਜੀ ਸਾਹਿਬ ਦੇ ਸ੍ਰੀ ਆਖੰਡ ਜਾਪ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 27 ਅਕਤੂਬਰ ਨੂੰ ਪਾਏ ਜਾਣਗੇ। ਇਸ ਦਿਨ ਹੀ ਉੱਘੇ ਕੀਰਤਨੀਏ, ਕਥਾ ਵਾਚਕ ਤੇ ਕਵੀਸ਼ਰ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਬਾਬਾ ਲੀਡਰ ਸਿੰਘ ਗੁਰਦੁਆਰਾ ਗੁਰਸਰ ਸਾਹਿਬ ਵਾਲੇ, ਬਾਬਾ ਦਇਆ ਸਿੰਘ ਟਾਹਲੀ ਸਾਹਿਬ ਬਲ੍ਹੇਰਖਾਨਪੁਰ ਵਾਲੇ, ਬਾਬਾ ਦਇਆ ਸਿੰਘ ਸੁਰ ਸਿੰਘ ਵਾਲੇ, ਬਾਬਾ ਨਿਰਮਲ ਦਾਸ ਬੂੜੇਵਾਲ ਵਾਲੇ, ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਣਗੇ। 26 ਅਕਤੂਬਰ ਨੂੰ ਕਬੱਡੀ ਦੇ 65 ਕਿੱਲੋ ਭਾਰ ਵਰਗ ਤੇ 27 ਅਕਤੂਬਰ ਨੂੰ ਓਪਨ ਕਬੱਡੀ ਦੇ ਮੈਚ ਕਰਵਾਏ ਜਾਣਗੇ। ਇਸ ਮੌਕੇ ਜਗੀਰ ਸਿੰਘ ਸਾਬਕਾ ਪ੍ਰਧਾਨ, ਸੁਰਜੀਤ ਸਿੰਘ ਹਾਂਡਾ, ਜਸਵੰਤ ਸਿੰਘ, ਬਲਬੀਰ ਸਿੰਘ ਏ.ਐਸ.ਆਈ, ਮਾਸਟਰ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।