(ਸੋਨੀਆ, ਭੋਲਾ)- ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਖੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਕਾਮਰਸ ਤੇ ਆਰਟਸ ਗਰੁੱਪ ਦੇ ਵਿਦਿਆਰਥੀਆਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | 11ਵੀਂ ਜਮਾਤ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ ਤੇ ਤੋਹਫ਼ੇ ਵੀ ਦਿੱਤੇ | ਪ੍ਰੋ. ਚਰਨ ਸਿੰਘ ਪ੍ਰਧਾਨ ਤੇ ਡਾ. ਬਲਜੀਤ ਕੌਰ ਐੱਮ. ਡੀ. ਨੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਆਸ਼ੀਰਵਾਦ ਦਿੱਤਾ | ਉਨ੍ਹਾਂ ਕਿਹਾ ਕਿ ਜੀਵਨ ਵਿਚ ਸਫਲਤਾ ਹਾਸਿਲ ਕਰਨ ਦਾ ਇਕੋ ਇਕ ਤਰੀਕਾ ਸਖ਼ਤ ਮਿਹਨਤ ਤੇ ਲਗਨ ਨਾਲ ਕੰਮ ਕਰਨਾ ਹੈ | ਪਿ੍ੰਸੀਪਲ ਮਧੂ ਗੋਸਵਾਮੀ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸਕੂਲ ਵਿਚ ਬਿਹਤਰ ਵਿੱਦਿਅਕ ਮਾਹੌਲ ਸਿਰਜਣ ਤੇ ਵੱਖ-ਵੱਖ ਖੇਤਰਾਂ ਵਿਚ ਸਕੂਲ ਦਾ ਨਾਂਅ ਰੌਸ਼ਨ ਕਰਨ ਵਿਚ ਪਾਏ ਯੋਗਦਾਨ ਵਾਸਤੇ ਪ੍ਰਸ਼ੰਸਾ ਕੀਤੀ | ਇਸ ਮੌਕੇ ਵਾਈਸ ਪਿ੍ੰ. ਅਮਨਦੀਪ, ਰਾਜਵਿੰਦਰ, ਵਰਿੰਦਰ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ | ਇਸ ਮੌਕੇ ਹੈੱਡ ਗਰਲ ਮਨਪ੍ਰੀਤ, ਬੁਆਏ ਨਵਿੰਦਰ ਸਿੰਘ ਤੇ ਹੋਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ |