ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਅਧਿਆਪਕ ਦਿਵਸ ਮਨਾਇਆ ਗਿਆ।

59

d119145862ਬੀਤੇ ਦਿਨ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਅਧਿਆਪਕ ਦਿਵਸ ਨਿਵੇਕਲੇ ਢੰਗ ਨਾਲ ਮਨਾਇਆ। ਇਸ ਮੌਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਅਧਿਆਪਕਾਂ ਦਾ ਰੋਲ ਅਦਾ ਕਰਦਿਆਂ ਅਧਿਆਪਕਾਂ ਦੀ ਰਹਿਨੁਮਾਈ ਹੇਠ ਜਮਾਤਾਂ ਨੂੰ ਪੜ੍ਹਾਇਆ। ਸਮਾਗਮ ‘ਚ ਵਿਦਿਆਰਥੀਆਂ ਨੇ ਆਪਣੇ ਤਜਰਬੇ ਸਾਂਝੇ ਕੀਤੇ। ਸਮਾਗਮ ਵਿਚ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਪ੍ਰੋ: ਚਰਨ ਸਿੰਘ, ਮੈਨੇਜਿੰਗ ਡਾਇਰੈਕਟਰ ਡਾ: ਬਲਜੀਤ ਕੌਰ, ਪਿ੍ੰਸੀਪਲ ਸ੍ਰੀ ਹਰੀਸ਼ ਚੰਦਰ ਨੇ ਅਧਿਆਪਕ ਵਜੋਂ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵਜੋਂ ਕਿਤਾਬਾਂ ਤਕਸੀਮ ਕੀਤੀਆਂ। ਇਸੇ ਦੌਰਾਨ ਹੀ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਖ਼ੂਬਸੂਰਤ ਕਾਰਡ ਤੇ ਪੇਂਟਿੰਗ ਬਣਾਕੇ ਅਧਿਆਪਕਾਂ ਨੂੰ ਭੇਟ ਕੀਤੇ। ਇਸ ਮੌਕੇ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਤੇ ਭਾਸ਼ਣਾਂ ਰਾਹੀਂ ਅਧਿਆਪਕਾਂ ਨੂੰ ਸਮਾਜ ਦੀ ਦੇਣ ਸਬੰਧੀ ਚਾਨਣਾ ਪਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ: ਬਲਜੀਤ ਕੌਰ ਨੇ ਆਪਣੇ ਲੰਬੇ ਅਧਿਆਪਨ ਦੇ ਤਜਰਬੇ ਬਾਰੇ ਅਧਿਆਪਕਾਂ ਨੂੰ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਆਦਰਸ਼ ਅਧਿਆਪਕ ਬਣਨ ਦੀ ਪ੍ਰੇਰਨਾ ਦਿੱਤੀ। ਸਮਾਗਮ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਤਿੰਦਰਪਾਲ ਕੌਰ, ਕਮਲਜੀਤ ਕੌਰ, ਪ੍ਰਦੀਪ, ਰਵਿੰਦਰ, ਤਨਵੀਰ, ਪਵਨਦੀਪ, ਹਰਵਿੰਦਰ, ਦਲਜੀਤ, ਗੁਰਪ੍ਰੀਤ, ਹਰਪ੍ਰੀਤ, ਪਰਮਜੀਤ ਕੌਰ, ਬਲਜੀਤ ਕੌਰ, ਕੁਲਵੰਤ ਕੌਰ, ਪ੍ਰਭਦੀਪ ਕੌਰ, ਸਤਨਾਮ ਕੌਰ, ਰਜਿੰਦਰ ਕੌਰ ਤੇ ਰੇਨੂੰ ਆਦਿ ਨੇ ਸਮਾਗਮ ਨੂੰ ਸਫਲ ਬਣਾਉਣ ‘ਚ ਆਪਣਾ ਯੋਗਦਾਨ ਪਾਇਆ।