ਬਾਬਾ ਬੀਰ ਸਿੰਘ ਜੀ 175ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ।

397

ਧੰਨ ਧੰਨ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ 175ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਜੀ ਠੱਟਾ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਬੜੀ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਵਲੋਂ ਮਨਾਇਆ ਗਿਆ। 25 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਪਹਿਲੀ ਲੜੀ 6 ਮਈ ਦਿਨ ਸੋਮਵਾਰ ਨੂੰ ਆਰੰਭ ਹੋਈ, ਜਿਨ੍ਹਾਂ ਦੇ ਭੋਗ 8 ਮਈ ਨੂੰ ਨਿਰਵਿਘਨਤਾ ਸਹਿਤ ਪਏ। 25 ਸ੍ਰੀ ਅਖਮਡ ਪਾਠ ਸਾਹਿਬ ਦੀ ਦੂਜੀ ਲੜੀ 8 ਮਈ ਦਿਨ ਬੁੱਧਵਾਰ ਨੂੰ ਆਰੰਭ ਹੋਈ  ਜਿਨ੍ਹਾਂ ਦੇ ਭੋਗ 10 ਮਈ ਨੂੰ ਜੋੜ ਮੇਲੇ ਵਾਲੇ ਦਿਨ ਪਏ।

ਮਿਤੀ 8 ਮਈ ਸ਼ਾਮ ਦੇ ਦੀਵਾਨ ਸਜਾਏ ਗਏ, ਜਿਸ ਵਿੱਚ ਭਾਈ ਜਤਿੰਦਰ ਸਿੰਘ ਦੇ ਰਾਗੀ ਜਥਾ ਅਤੇ ਭਾਈ ਦਿਲਬਾਗ ਸਿੰਘ ਵਲਟੋਹਾ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਮਿਤੀ 9 ਮਈ ਨੂੰ ਸ਼ਾਮ ਦੇ ਕੀਰਤਨ ਦਰਬਾਰ ਵਿੱਚ ਭਾਈ ਗੁਰਜੀਤ ਸਿੰਘ ਗੌਰੀ ਦੇ ਢਾਡੀ ਜਥਾ ਅਤੇ ਮੀਰੀ ਪੀਰੀ ਜਗਾਧਰੀ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਮਿਤੀ 10 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੁੰਦਰ ਦੀਵਾਨ ਸਜਾਏ ਗਏ, ਜਿਸ ਵਿੱਚ ਭਾਈ ਮੇਜਰ ਸਿੰਘ ਖਾਲਸਾ ਦੇ ਢਾਡੀ ਜਥੇ ਅਤੇ ਭਾਈ ਸੁਖਵਿੰਦਰ ਸਿੰਘ ਅਨਮੋਲ ਦੇ ਢਾਡੀ ਜਥੇ ਨੇ ਗੁਰੂ ਜਸ ਸਰਵਣ ਕਰਵਾਇਆ।

ਇਸ ਮੌਕੇ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਊਨੇ ਵਾਲੇ, ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ, ਸੰਤ ਬਾਬਾ ਗੁਰਰਾਜਪਾਲ ਸਿੰਘ ਅੰਮ੍ਰਿਤਸਰ ਵਾਲੇ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਸੰਤ ਬਾਬਾ ਜਗਤਾਰ ਸਿੰਘ ਗੁਰਦੁਆਰਾ ਅੰਤਰਯਾਮਤਾ ਸਾਹਿਬ ਵਾਲੇ, ਸੰਤ ਬਾਬਾ ਨਿਰਮਲ ਦਾਸ ਬੂੜੇਵਾਲ ਵਾਲੇ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਾਲੇ, ਸੰਤ ਬਾਬਾ ਆਤਮਾ ਨੰਦ ਬਿਧੀਪੁਰ ਵਾਲੇ, ਸੇਵਾਦਾਰ ਬਾਬਾ ਜੱਗਾ ਸਿੰਘ, ਸੰਤ ਬਾਬਾ ਅਵਤਾਰ ਸਿੰਘ ਬਿਧੀਚੰਦੀਏ ਸੁਰ ਸਿੰਘ ਵਾਲੇ, ਸੰਤ ਬਾਬਾ ਗੁਰਨਾਮ ਸਿੰਘ ਗੋਇੰਦਵਾਲ ਵਾਲੇ, ਬਾਬਾ ਘੋਲਾ ਸਿੰਘ ਸੋਹਾਵਾ ਸਾਹਿਬ ਸਰਹਾਲੀ ਵਾਲੇ, ਬਾਬਾ ਹਰਦੀਪ ਸਿੰਘ ਲਾਲੀ ਅੰਮ੍ਰਿਤਸਰ ਵਾਲੇ, ਸੰਤ ਬਾਬਾ ਮੇਹਰ ਸਿੰਘ ਨਬੀਆ ਬਾਦ ਕਰਨਾਲ ਵਾਲੇ, ਬਾਬਾ ਬਲਵਿੰਦਰ ਸਿੰਘ ਨਾਨਕਸਰ ਜਲੰਧਰ ਵਾਲੇ, ਸੰਤ ਬਾਬਾ ਗੁਰਦਿਆਲ ਸਿੰਘ ਮਨਸੂਰ ਵਾਲੇ ਮਹਾਂਪੁਰਸ਼ ਵਿਸ਼ੇਸ ਤੌਰ ਤੇ ਪਹੁੰਚੇ।

ਸਕੂਟਰ ਸਾਈਕਲਾਂ ਦੀ ਪਾਰਕਿੰਗ ਦੀ ਸੇਵਾ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਅਤੇ ਸ.ਸ.ਸ.ਸਕੂਲ ਟਿੱਬਾ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ, ਜੋੜਿਆ ਦੀ ਸੇਵਾ ਗੁਰੂ ਨਾਨਕ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਅਤੇ ਮੋਠਾਂਵਾਲ ਵੱਲੋਂ, ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਜਨਰੇਟਰ ਦੀ ਸੇਵਾ ਚੰਦੀ ਪਰਿਵਾਰ ਟੋਡਰਵਾਲ ਵੱਲੋਂ, ਸਟੇਜ ਸਜਾਉਣ ਦੀ ਸੇਵਾ ਸੰਤ ਕਰਤਾਰ ਸਿੰਘ ਯਾਦਗਾਰੀ ਕਲੱਬ ਠੱਟਾ ਪੁਰਾਣਾ ਵੱਲੋਂ, ਟੈਂਟ ਦੀ ਸੇਵਾ ਰਾਣਾ ਟੈਂਟ ਹਾਊਸ ਸੈਦਪੁਰ ਵੱਲੋਂ, ਸਾਊਂਡ ਦੀ ਸੇਵਾ ਸਾਹਿਬ ਸਾਊਂਡ ਵੱਲੋਂ, ਲਾਈਟ ਦੀ ਸੇਵਾ ਮਨਜੀਤ ਸਿੰਘ ਨਸੀਰਪੁਰ ਵੱਲੋਂ ਅਤੇ ਸਟੇਜ ਸੈਕਟਰੀ ਦੀ ਸੇਵਾ ਸਾਬਕਾ ਸਰਪੰਚ ਇੰਦਰਜੀਤ ਸਿੰਘ ਬਜਾਜ ਵੱਲੋਂ ਬਾਖੂਬੀ ਨਿਭਾਈ ਗਈ।

ਤਸਵੀਰਾਂ ਦੇਖਣ ਲਈ ਲਿੰਕ ਤੇ ਕਲਿੱਕ ਕਰੋ ਜੀ: 9 ਮਈ: https://wp.me/P3Q4l3-cDi 10 ਮਈ: https://wp.me/P3Q4l3-cDk