ਬਾਬਾ ਬੀਰ ਸਿੰਘ ਸਪੋਰਟਸ ਕਲੱਬ ਬੂਲਪੁਰ ਨੇ ਹਿੰਦੀ ਦਿਵਸ ਮਨਾਇਆ

39

d99926242ਸ਼ਹੀਦ ਬਾਬਾ ਬੀਰ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ ਬੂਲਪੁਰ ਵੱਲੋਂ ਹਿੰਦੀ ਦਿਵਸ ਮਨਾਇਆ ਗਿਆ। ਨਹਿਰੂ ਯੁਵਕ ਕੇਂਦਰ ਕਪੂਰਥਲਾ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੀ ਅਗਵਾਈ ਵਿਚ ਤੇ ਕਲੱਬ ਪ੍ਰਧਾਨ ਗੁਰਸੇਵਕ ਸਿੰਘ ਧੰਜੂ ਦੇ ਸਾਂਝੇ ਸਹਿਯੋਗ ਨਾਲ ਮਨਾਏ ਗਏ ਇਸ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸਾਬਕਾ ਬੀ.ਪੀ.ਈ.ਓ ਸਾਧੂ ਸਿੰਘ ਬੂਲਪੁਰ ਨੇ ਸ਼ਿਰਕਤ ਕੀਤੀ। ਇਸ ਮੌਕੇ ਜਗਦੇਵ ਸਿੰਘ, ਰਾਜਬੀਰ ਸਿੰਘ, ਸਤਿੰਦਰਜੀਤ ਸਿੰਘ, ਗੁਰਸ਼ਰਨਜੀਤ ਸਿੰਘ, ਉਪਕਾਰ ਸਿੰਘ, ਪ੍ਰਭਜੋਤ ਸਿੰਘ, ਮਨਦੀਪ ਸਿੰਘ, ਸੰਦੀਪ ਸਿੰਘ ਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ। (source Ajit)