ਬਿੱਟੂ ਦਰੀਏਵਾਲ ਦੀ ਪ੍ਰੇਰਨਾ ਸਦਕਾ 11 ਪਰਿਵਾਰ ਅਕਾਲੀ ਦਲ ‘ਚ ਸ਼ਾਮਿਲ।

59
bittuਜ਼ਿਲ੍ਹਾ ਪ੍ਰੀਸ਼ਦ ਜ਼ੋਨ ਟਿੱਬਾ ਤੋਂ ਅਕਾਲੀ ਉਮੀਦਵਾਰ ਬਲਵਿੰਦਰ ਕੌਰ ਅਤੇ ਪੰਚਾਇਤ ਸੰਮਤੀ ਜ਼ੋਨ ਤੋਂ ਅਕਾਲੀ ਉਮੀਦਵਾਰ ਜੋਗਿੰਦਰ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਯੂਥ ਆਗੂ ਬਲਜੀਤ ਸਿੰਘ ਬਿੱਟੂ ਦਰੀਏਵਾਲ ਦੀ ਪ੍ਰੇਰਨਾ ਸਦਕਾ ਅੰਮਿ੍ਤਪੁਰ ਤੋਂ ਗੁਰਚਰਨ ਸਿੰਘ ਨੇ 11 ਪਰਿਵਾਰਾਂ ਸਮੇਤ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਸਾਬਕਾ ਖਜ਼ਾਨਾ ਮੰਤਰੀ ਡਾ. ਉਪਿੰਦਰਜੀਤ ਕੌਰ ਨੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਜਗਪਾਲ ਸਿੰਘ, ਸਤਨਾਮ ਸਿੰਘ, ਕਾਲਾ ਸਿੰਘ, ਕਰਤਾਰ ਸਿੰਘ, ਕਰਨੈਲ ਸਿੰਘ, ਬਲਦੇਵ ਸਿੰਘ, ਦਰਸ਼ਨ ਸਿੰਘ, ਰੁਲੀਆ ਸਿੰਘ ਦੇ ਨਾਂਅ ਪ੍ਰਮੁੱਖ ਹਨ। ਇਸ ਮੌਕੇ ਜੋਗਿੰਦਰ ਸਿੰਘ ਸਰਪੰਚ ਦੰਦੂਪੁਰ, ਨੰਬਰਦਾਰ ਭਜਨ ਸਿੰਘ, ਬਲਦੇਵ ਸਿੰਘ ਨੱਥੂਪੁਰ ਅਦਿ ਹਾਜਰ ਸਨ।