ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਸੁਜੋਕਾਲੀਆ ਦੇ ਪਿ੍ੰਸੀਪਲ ਸੁਰਿੰਦਰ ਕੌਰ ਅਨੇਜਾ ਦੀ ਅਗਵਾਈ ਵਿੱਚ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ‘ਤੇ ਸਕੂਲ ਦੇ ਐਮ.ਡੀ. ਕੈਪਟਨ ਤਜਿੰਦਰ ਸਿੰਘ ਨੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ | ਇਸ ਮੌਕੇ ‘ਤੇ ਸ਼੍ਰੀਮਤੀ ਰਾਜਵਿੰਦਰ ਕੌਰ, ਬਲਜੀਤ ਕੌਰ, ਸੁਖਵਿੰਦਰ ਕੌਰ, ਰਾਜਵਿੰਦਰ ਕੌਰ ਦੰਦੂਪੁਰ, ਮੁੱਖ ਮਹਿਮਾਨ ਦੇ ਰੂਪ ਵਿੱਚ ਪੁੱਜੇ ਤੇ ਬੱਚਿਆਂ ਦੇ ਉਕਤ ਮੁਕਾਬਲਿਆਂ ਵਿੱਚ ਜੱਜ ਦੀ ਭੂਮਿਕਾ ਨਿਭਾਈ | ਇਸ ਮੌਕੇ ‘ਤੇ ਸਕੂਲ ਦੇ ਐਮ.ਡੀ. ਕੈਪਟਨ ਤਜਿੰਦਰ ਸਿੰਘ ਖ਼ਾਲਸਾ ਤੇ ਡਾਇਰੈਕਟਰ ਜਸਵਿੰਦਰ ਸਿੰਘ ਅਲੌਦੀਪੁਰ ਨੇ ਜੇਤੂ ਬੱਚਿਆਂ ਨੂੰ ਯਾਦ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ |