ਬੀਤੇ ਦਿਨੀਂ ਦਸਵੀਂ ਜਮਾਤ ਦੇ ਨਤੀਜੇ ਵਿਚ ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਸੂਜੋਕਾਲੀਆ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਇਸ ਸ਼ਾਨਦਾਰ ਨਤੀਜੇ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕੈਪਟਨ ਤਜਿੰਦਰ ਸਿੰਘ ਖਾਲਸਾ, ਮੈਨੇਜਰ ਜਸਵਿੰਦਰ ਸਿੰਘ ਤੇ ਪਿ੍ੰਸੀਪਲ ਸੁਰਿੰਦਰ ਕੌਰ ਅਨੇਜਾ ਨੇ ਸਮੂਹ ਸਟਾਫ਼, ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਸਕੂਲ ਵਿਚੋਂ ਸਿਮਰਨਜੀਤ ਕੌਰ ਪੁੱਤਰੀ ਹਰਨੇਕ ਸਿੰਘ 80.61 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਸੰਦੀਪ ਕੌਰ ਪੁੱਤਰੀ ਦਿਲਬਾਗ ਸਿੰਘ 79.53 ਫੀਸਦੀ ਅੰਕ ਲੈ ਕੇ ਦੂਜੇ ਅਤੇ ਹਰਸ਼ਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਨੇ 79.23 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।