ਬੀ. ਐਸ. ਟੀ. ਸੀਨੀਅਰ ਸੈਕੰਡਰੀ ਸਕੂਲ ਸੂਜੋਕਾਲੀਆ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨਿਆ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥੀਆਂ ਨੇ ਆਰਟਸ ਕਾਮਰਸ ਅਤੇ ਨਾਨ ਮੈਡੀਕਲ ਗਰੁੱਪ ਵਿਚ ਪ੍ਰੀਖਿਆ ਦਿੱਤੀ ਜਿਸ ਵਿਚੋਂ ਕੁਸਮਦੀਪ ਕੌਰ ਸੂਜੋਕਾਲੀਆ ਨੇ 94 ਪ੍ਰਤੀਸ਼ਤ ਅੰਕ ਲੈ ਕੇ ਪਹਿਲੇ, ਗੁਰਵਿੰਦਰ ਕੌਰ ਸੂਜੋਕਾਲੀਆ 89.5 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਅਤੇ ਰਮਨਦੀਪ ਕੌਰ ਡੌਲਾ, ਗੌਰਵਜੀਤ ਸਿੰਘ ਠੱਟਾ ਨਵਾਂ 87 ਪ੍ਰਤੀਸ਼ਤ ਅੰਕ ਲੈ ਕੇ ਤੀਜੇ ਸਥਾਨ ‘ਤੇ ਰਹੇ ਸਕੂਲ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਨੇ ਇਸ ਮੌਕੇ ‘ਤੇ ਪਾਸ ਹੋਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਸੁਰਿੰਦਰ ਕੌਰ ਅਨੇਜਾ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ‘ਤੇ ਪਾਸ ਹੋਏ 13 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦੇ ਪ੍ਰਬੰਧਕ ਕੈਪਟਨ ਤਜਿੰਦਰ ਸਿੰਘ ਖ਼ਾਲਸਾ ਅਤੇ ਜਸਵਿੰਦਰ ਸਿੰਘ ਖ਼ਾਲਸਾ ਨੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਅਤੇ ਵਿਦਿਆਰਥੀਆਂ ਦੀ ਲਗਨ ਅਤੇ ਮਿਹਨਤ ਨੂੰ ਜਾਂਦਾ ਹੈ |