ਬੁੱਧਵਾਰ 3 ਦਸੰਬਰ 2014 (ਮੁਤਾਬਿਕ 18 ਮੱਘਰ ਸੰਮਤ 546 ਨਾਨਕਸ਼ਾਹੀ)

61

11

ਸੋਰਠਿ ਮਹਲਾ ੫ ॥ ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥ ਮੇਰਾ ਬੈਦੁ ਗੁਰੂ ਗੋਵਿੰਦਾ ॥ ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥ ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥ {ਪਾਵਨ ਅੰਗ 618}

ਪਦਅਰਥ: ਨਿਵਾਰੈਦੂਰ ਕਰ ਦੇਂਦਾ ਹੈ। ਸੂਕਾਸੁੱਕਾ ਹੋਇਆ, ਪਰਮਾਤਮਾ ਦੇ ਪ੍ਰੇਮ ਦੀ ਹਰਿਆਵਲ ਤੋਂ ਸੱਖਣਾ। ਸਾਧਾਰੈਸਹਾਰਾ ਦੇਂਦਾ ਹੈ। ਭੇਟਤਮਿਲਦਿਆਂ, ਪ੍ਰਾਪਤ ਹੁੰਦਿਆਂ। ਨਿਹਾਲਾਪ੍ਰਸੰਨਚਿੱਤ। ਬੀਚਾਰੈਵਿਚਾਰਦਾ, ਸੋਚਮੰਡਲ ਵਿਚ ਵਸਾ ਲੈਂਦਾ ਹੈ।੧।

ਬੈਦੁਹਕੀਮ। ਅਉਖਧੁਦਵਾਈ। ਮੁਖਿਮੂੰਹ ਵਿਚ। ਫੰਧਾਫਾਹੀ।੧।ਰਹਾਉ।

ਸਮਰਥਹੇ ਸਭ ਤਾਕਤਾਂ ਦੇ ਮਾਲਕ! ਪੁਰਖਹੇ ਸਰਬਵਿਆਪਕ! ਪੂਰਨਹੇ ਭਰਪੂਰ! ਬਿਧਾਤੇਹੇ ਸਿਰਜਣਹਾਰ! ਆਪੇ—(ਤੂੰ) ਆਪ ਹੀ। ਕਰਣੈਹਾਰਾ—(ਗੁਰੂ ਨੂੰ) ਬਣਾਨ ਵਾਲਾ। ਉਬਾਰਿਆ—(ਜਮ ਦੀ ਫਾਹੀ ਤੋਂ) ਬਚਾ ਲਿਆ। ਅਧਾਰਾਆਸਰਾ।੨।

ਅਰਥ: ਹੇ ਭਾਈ! ਗੋਬਿੰਦ ਦਾ ਰੂਪ ਮੇਰਾ ਗੁਰੂ (ਪੂਰਾ) ਹਕੀਮ ਹੈ। (ਇਹ ਹਕੀਮ ਜਿਸ ਮਨੁੱਖ ਦੇ) ਮੂੰਹ ਵਿਚ ਹਰਿਨਾਮ ਦਵਾਈ ਪਾਂਦਾ ਹੈ, (ਉਸ ਦੀ) ਜਮ ਦੀ ਫਾਹੀ ਕੱਟ ਦੇਂਦਾ ਹੈ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੀ ਫਾਹੀ ਉਸ ਦੇ ਅੰਦਰੋਂ ਕੱਟ ਦੇਂਦਾ ਹੈ)੧।ਰਹਾਉ।

ਹੇ ਭਾਈ! ਵੈਦਗੁਰੂ (ਸਰਣਪਏ ਮਨੁੱਖ ਦੇ) ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ, ਆਤਮਕ ਜੀਵਨ ਦੀ ਹਰਿਆਵਲ ਤੋਂ ਸੱਖਣੇ ਉਸ ਦੇ ਮਨ ਨੂੰ (ਨਾਮਦਾਰੂ ਦਾ ਸਹਾਰਾ ਦੇਂਦਾ ਹੈ। ਗੁਰੂ ਦਾ ਦਰਸਨ ਕਰਦਿਆਂ ਹੀ (ਮਨੁੱਖ) ਖਿੜ ਆਉਂਦਾ ਹੈ, ਤੇ, ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚਮੰਡਲ ਵਿਚ ਵਸਾ ਲੈਂਦਾ ਹੈ।੧।

ਹੇ ਨਾਨਕ! (ਆਖ-) ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬਵਿਆਪਕ! ਹੇ ਭਰਪੂਰ! ਹੇ ਸਭ ਜੀਵਾਂ ਦੇ ਪੈਦਾ ਕਰਨ ਵਾਲੇ! ਤੂੰ ਆਪ ਹੀ (ਗੁਰੂ ਨੂੰ ਪੂਰਾ ਵੈਦ) ਬਣਾਣ ਵਾਲਾ ਹੈਂ। ਆਪਣੇ ਸੇਵਕ ਨੂੰ (ਵੈਦਗੁਰੂ ਪਾਸੋਂ) ਨਾਮ ਦਾ ਆਸਰਾ ਦਿਵਾ ਕੇ ਤੂੰ ਆਪ ਹੀ (ਜਮ ਦੀ ਫਾਹੀ ਤੋਂ) ਬਚਾ ਲੈਂਦਾ ਹੈਂ।੨।੬।੩੪।