ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਅਤੇ ਚੜ੍ਹਦੀ ਕਲਾ ਵਾਸਤੇ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਪ੍ਰੇਰਨਾ ਸਦਕਾ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕੀਤਾ ਗਿਆ। ਜਿਸ ਦਾ ਭੋਗ ਮਿਤੀ 30 ਮਾਰਚ 2012 ਦਿਨ ਸ਼ੂੱਕਰਵਾਰ ਸਵੇਰੇ 8:00 ਵਜੇ ਪਵੇਗਾ। ਭੋਗ ਉਪਰੰਤ ਸੰਤ ਬਾਬਾ ਗੁਰਚਰਨ ਸਿੰਘ ਜੀ ਦਮਦਮਾ ਸਾਹਿਬ ਵਾਲੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਉਣਗੇ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਅਤੇ ਚੜ੍ਹਦੀ ਕਲਾ ਵਾਸਤੇ ਅਰਦਾਸ ਕੀਤੀ ਜਾਵੇਗੀ। ਪਿੰਡ ਵਿਚ ਪੰਜਾਬ ਬੰਦ ਦੇ ਸੱਦੇ ਨੂੰ ਅੰਸ਼ਿਕ ਹੁੰਗਾਰਾ ਮਿਲਿਆ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਇੱਛਾ ਮੁਤਾਬਕ ਪਿੰਡ ਵਾਸੀਆਂ ਨੇ ਆਪਣੇ ਘਰਾਂ-ਦੁਕਾਨਾਂ ਦੇ ਬਨੇਰਿਆਂ ਅਤੇ ਹੋਰ ਉੱਚੀਆਂ ਥਾਵਾਂ ਤੇ ਕੇਸਰੀ ਨਿਸ਼ਾਨ ਸਾਹਿਬ ਲਗਾਏ।