ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਮਿਤੀ 26 ਜੁਲਾਈ 2017 ਦਿਨ ਬੁੱਧਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਦਮਦਮਾ ਸਾਹਿਬ ਵਾਲਿਆਂ ਨੇ ਦੱਸਿਆ ਕਿ 24 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਜਾਪ ਆਰੰਭ ਹੋਣਗੇ ਜਿਨ੍ਹਾਂ ਦੇ 26 ਜੁਲਾਈ ਨੂੰ ਸਵੇਰੇ 8 ਵਜੇ ਭੋਗ ਪੈਣਗੇ। ਭੋਗ ਉਪਰੰਤ ਸੁੰਦਰ ਧਾਰਮਿਕ ਦੀਵਾਨ ਸੱਜਣਗੇ। ਜਿਸ ਵਿੱਚ ਸਰੂਪ ਸਿੰਗ ਸੂਰਵਿੰਡ ਦਾ ਕਵੀਸ਼ਰੀ ਜਥਾ, ਭਾਈ ਚੰਨਣ ਸਿੰਘ ਬੀ.ਏ. ਦਾ ਕਵੀਸ਼ਰੀ ਜਥਾ, ਭਾਈ ਦਲਬੀਰ ਸਿੰਘ ਗਿੱਲ ਦਾ ਕਵੀਸ਼ਰੀ ਜਥਾ ਅਤੇ ਭਾਈ ਅਵਤਾਰ ਸਿੰਘ ਦੂਲ੍ਹੋਵਾਲ ਦਾ ਕਵੀਸ਼ਰੀ ਜਥਾ ਗੁਰੂ ਜਸ ਸਰਵਣ ਕਰਵਾਉਣਗੇ। ਇਸ ਮੌਕੇ ਪਹੁੰਚ ਰਹੇ ਸੰਤ ਮਹਾਂਪੁਰਸ਼ਾਂ ‘ਚ ਸੰਤ ਬਾਬਾ ਗੁਰਰਾਜਪਾਲ ਸਿੰਘ ਰਾਜ ਅੰਮਿ੍ਤਸਰ ਵਾਲੇ, ਬਾਬਾ ਬਲਬੀਰ ਸਿੰਘ ਸੀਚੇਵਾਲ ਵਾਲੇ, ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ, ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਬਾਬਾ ਨਿਰਮਲ ਦਾਸ ਬੂੜੇਵਾਲ ਵਾਲੇ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਬਾਬਾ ਹਰਜੀਤ ਸਿੰਘ ਨੋਰੰਗਾਬਾਦੀ ਅਤੇ ਸੰਤ ਬਾਬਾ ਸੁਰਿੰਦਰ ਸਿੰਘ ਗੱਗੋ ਬੂਆ ਵਾਲੇ ਆਪਣੇ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਸਾਈਕਲਾਂ ਅਤੇ ਜੋੜਿਆਂ ਦੀ ਸੇਵਾ ਸਰਕਾਰੀ ਸਕੂਲ ਠੱਟਾ, ਟਿੱਬਾ ਅਤੇ ਸੈਦਪੁਰ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਕੀਤੀ ਜਾਵੇਗੀ। ਸਟੇਜ ਸਜਾਉਣ ਦੀ ਸੇਵਾ ਸੰਤ ਕਰਤਾਰ ਸਿੰਘ ਯੂਥ ਕਲੱਬ ਵੱਲੋਂਂ ਕੀਤੀ ਜਾਵੇਗੀ। ਟੈਂਟ ਦੀ ਸੇਵਾ ਰਾਣਾ ਟੈਂਟ ਹਾਊਸ ਸੈਦਪੁਰ ਵੱਲੋਂ, ਲਾਈਟ ਦੀ ਸੇਵਾ ਮਨਜੀਤ ਸਿੰਘ ਨਸੀਰਪੁਰ ਵੱਲੋਂ, ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜੱਥੇ ਵੱਲੋਂ ਅਤੇ ਸਟੇਜ ਸਕੱਤਰ ਦੀ ਸੇਵਾ ਸ. ਇੰਦਰਜੀਤ ਸਿੰਘ ਸਾਬਕਾ ਸਰਪੰਚ ਵੱਲੋਂ ਕੀਤੀ ਜਾਵੇਗੀ। ਇਸ ਸਾਰੇ ਸਮਾਗਮ ਦੀਆਂ ਤਸਵੀਰਾਂ ਅਤੇ ਵੀਡੀਓ ਇਤਿਹਾਸਕ ਪਿੰਡ ਠੱਟਾ ਦੀ ਵੈਬਸਾਈਟ www.thatta.in ਤੇ ਦੇਖੀਆਂ ਜਾ ਸਕਣਗੀਆਂ।