ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ।

40

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ 9 ਅਗਸਤ 2013 ਦਿਨ ਸ਼ੁੱਕਰਵਾਰ ਨੂੰ ਮਨਾਇਆ ਗਿਆ। ਮਿਤੀ 7 ਅਗਸਤ ਤੋਂ ਪ੍ਰਾਰੰਭ ਹੋਏ 21 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਏ । ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਨੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਖੁੱਲ੍ਹੇ ਪੰਡਾਲ ਵਿੱਚ ਸਜਾਏ ਗਏ ਸੁੰਦਰ ਦੀਵਾਨ ਵਿੱਚ ਭਾਈ ਅਮਰਜੀਤ ਸਿੰਘ ਸਭਰਾ ਗੋਲਡ ਮੈਡਲਿਸਟ ਦੇ ਕਵੀਸ਼ਰੀ ਜਥੇ, ਗਿਆਨੀ ਲਖਬੀਰ ਸਿੰਘ ਕੋਮਲ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਇਸ ਮੌਕੇ ਸੰਤ ਮਹਾਂਪੁਰਸ਼ਾਂ ‘ਚ ਸੰਤ ਬਾਬਾ ਗੁਰਰਾਜਪਾਲ ਸਿੰਘ ਅੰਮਿ੍ਤਸਰ ਵਾਲੇ, ਬਾਬਾ ਬਲਬੀਰ ਸਿੰਘ ਸੀਚੇਵਾਲ ਵਾਲੇ, ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ, ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਸਮਤ ਬਾਬਾ ਨਿਰਮਲ ਦਾਸ ਜੀ ਬੂੜੇਵਾਲ ਵਾਲੇ, ਸੰਤ ਬਾਬਾ ਅਮਰੀਕ ਸਿੰਘ ਜੀ ਖੁਖਰੈਣ ਵਾਲੇ, ਸੰਤ ਬਾਬਾ ਹਰਜੀਤ ਸਿੰਘ ਨੋਰੰਗਾਬਾਦੀ, ਸੰਤ ਬਾਬਾ ਸੁਰਿੰਦਰ ਸਿੰਘ ਗੱਗੋ ਬੂਆ ਵਾਲਿਆਂ ਨੇ ਵੀ ਹਾਜ਼ਰੀ ਭਰੀ। ਧਾਰਮਿਕ ਦੀਵਾਨ ਦੀ ਸਮਾਪਤੀ ਉਪਰੰਤ ਸ਼ਾਮ 3 ਵਜੇ ਵੱਖ-ਵੱਖ ਗਤਕਾ ਟੀਮਾਂ ਨੇ ਆਪਣੇ-ਆਪਣੇ ਜੌਹਰ ਦਿਖਾਏ। ਸਾਈਕਲਾਂ ਅਤੇ ਜੋੜਿਆਂ ਦੀ ਸੇਵਾ ਸਰਕਾਰੀ ਸਕੂਲ ਠੱਟਾ, ਟਿੱਬਾ ਅਤੇ ਸੈਦਪੁਰ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਕੀਤੀ ਗਈ। ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜੱਥੇ ਵੱਲੋਂ ਅਤੇ ਸਟੇਜ ਸਕੱਤਰ ਦੀ ਸੇਵਾ ਸ.ਇੰਦਰਜੀਤ ਸਿੰਘ ਸਾਬਕਾ ਸਰਪੰਚ ਵੱਲੋਂ ਕੀਤੀ ਗਈ। ਇਸ ਸਾਰੇ ਸਮਾਗਮ ਦੀਆਂ ਤਸਵੀਰਾਂ ਇਤਿਹਾਸਕ ਪਿੰਡ ਠੱਟਾ ਦੀ ਵੈਬਸਾਈਟ ਤੇ ਗੈਲਰੀ-ਤਸਵੀਰਾਂ-ਸਮਾਗਮ-ਜਨਮ ਦਿਹਾੜਾ ਸੰਤ ਬਾਬਾ ਬੀਰ ਸਿੰਘ ਜੀ ਵਾਲੇ ਪੰਨੇ ਤੇ ਉਪਲਭਦ ਹਨ। 257