ਮੇਲਾ 27ਆਂ ਦੇ ਸ਼ਹੀਦੀ ਜੋੜ ਮੇਲੇ ਦੇ ਸਬੰਧ ਵਿੱਚ ਇਲਾਕੇ ਦੀਆਂ ਸੰਗਤਾਂ ਦੀ ਮੀਟਿੰਗ ਹੋਈ।

46

ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮੇਲਾ 27ਆਂ ਦੇ ਸਬੰਧ ਵਿੱਚ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਰਹਿਨੁਮਾਈ ਹੇਠ ਇਲਾਕੇ ਦੀਆਂ ਸੰਗਤਾਂ ਇੱਕ ਮੀਟਿੰਗ ਹੋਈ, ਜਿਸ ਵਿੱਚ
ਸ਼ਹੀਦੀ ਜੋੜ ਮੇਲੇ ਦੇ ਸਬੰਧ ਵਿੱਚ ਵਿਚਾਰਾਂ ਕੀਤੀਆਂ ਗਈਆਂ। ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ 3 ਰੋਜ਼ਾ ਜੋੜ ਮੇਲਾ (ਮੇਲਾ 27ਆਂ) ਮਿਤੀ 8, 9 ਅਤੇ 10 ਮਈ 2014 ਨੂੰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਮਿਤੀ 8 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਪ੍ਰਾਰੰਭ ਹੋਵੇਗੀ। 9 ਮਈ ਰਾਤ 8 ਤੋਂ 11 ਵਜੇ ਤੱਕ ਧਾਰਮਿਕ ਦੀਵਾਨ ਸੱਜਣਗੇ ਜਿਸ ਵਿੱਚ ਭਾਈ ਗੁਰਇਕਬਾਲ ਸਿੰਘ ਜੀ ਮਾਤਾ ਕੌਲਾਂ ਵਾਲੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਉਣਗੇ। 10 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੀ ਲੜੀ ਭੋਗ ਪੈਣਗੇ ਅਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਧਾਰਮਿਕ ਦੀਵਾਨ ਸੱਜਣਗੇ। ਇਲਾਕੇ ਦੇ ਸੰਤ ਮਹਾਂਪੁਰਸ਼ ਵੀ ਇਸ ਸਮਾਗਮ ਵਿੱਚ ਹਾਜ਼ਰੀ ਭਰਨਗੇ। ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜੱਥੇ ਵੱਲੋਂ, ਸਕੂਟਰਾਂ ਮੋਟਰ ਸਾਈਕਲਾਂ ਦੀ ਸੇਵਾ ਸੰਤ ਬਾਬਾ ਬੀਰ ਸਿੰਘ ਜੀ ਸਪੋਰਟਸ ਕਲੱਬ ਅਤੇ ਸੰਤ ਬਾਬਾ ਕਰਤਾਰ ਸਿੰਘ ਜੀ ਸਪੋਰਟਸ ਕਲੱਬ ਠੱਟਾ ਪੁਰਾਣਾ ਵੱਲੋਂ, ਜੋੜਿਆਂ ਦੀ ਸੇਵਾ ਸਰਕਾਰੀ ਸਕੂਲ ਠੱਟਾ, ਟਿੱਬਾ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ, ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਵੱਲੋਂ ਕੀਤੀ ਜਾਵੇਗੀ। ਇਸ ਸਾਰੇ ਸਮਾਗਮ ਦੀਆਂ ਤਸਵੀਰਾਂ ਅਤੇ ਵੀਡੀਓ ਪਿੰਡ ਠੱਟਾ ਦੀ ਵੈਬਸਾਈਟ wwww.thatta.in ਤੇ ਨਾਲੋ-ਨਾਲ ਦੇਖੀਆਂ ਜਾ ਸਕਣਗੀਆਂ। 9 ਮਈ ਦੇ ਰਾਤ ਅਤੇ 10 ਮਈ ਦੇ ਦਿਨ ਦੇ ਦੀਵਾਨ ਦਾ ਸਿੱਧਾ ਪ੍ਰਸਾਰਣ ਵੀ ਕੀਤਾ ਜਾਵੇਗਾ।