ਮੰਗਲਵਾਰ 14 ਅਕਤੂਬਰ 2014 (ਮੁਤਾਬਿਕ 29 ਅੱਸੂ ਸੰਮਤ 546 ਨਾਨਕਸ਼ਾਹੀ)

39

11

ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥ {ਅੰਗ 628}

ਪਦਅਰਥ: ਐਥੈਇਸ ਲੋਕ ਵਿਚ। ਓਥੈਪਰਲੋਕ ਵਿਚ। ਦਇਆਲਾਦਇਆ ਕਰਨ ਵਾਲਾ। ਘਟਿ ਘਟਿਹਰੇਕ ਸਰੀਰ ਵਿਚ। ਸਬਦੁਬਚਨ, ਬੋਲ। ਸੁਭਾਖੇਚੰਗੀ ਤਰ੍ਹਾਂ ਬੋਲ ਰਿਹਾ ਹੈ।੧।

ਬਲਿ ਜਾਈਬਲਿ ਜਾਈਂ, ਮੈਂ ਸਦਕੇ ਜਾਂਦਾ ਹਾਂ। ਰੈਨਿਰਾਤ। ਸਾਸਿ ਸਾਸਿਹਰੇਕ ਸਾਹ ਦੇ ਨਾਲ। ਸਮਾਲੀਸਮਾਲੀਂ, ਮੈਂ ਯਾਦ ਕਰਦਾ ਹਾਂ। ਸਭਨੀ ਥਾਈਸਭ ਥਾਵਾਂ ਵਿਚ। ਪੂਰਨਵਿਆਪਕ।ਰਹਾਉ।

ਸਹਾਈਮਦਦਗਾਰ। ਸਚੇ ਦਾਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ। ਸਚਾਸਦਾ ਕਾਇਮ ਰਹਿਣ ਵਾਲਾ। ਢੋਆਤੋਹਫ਼ਾ, ਬਖ਼ਸ਼ਸ਼। ਵਡਿਆਈਸੋਭਾ, ਸਿਫ਼ਤਿਸਾਲਾਹ। ਪ੍ਰਭਹੇ ਪ੍ਰਭੂ!੨।

ਅਰਥ: ਹੇ ਭਾਈ! ਮੈਂ (ਆਪਣੇ) ਗੁਰੂ ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ ਹੀ) ਮੈਂ (ਆਪਣੇ) ਹਰੇਕ ਸਾਹ ਦੇ ਨਾਲ ਦਿਨ ਰਾਤ (ਉਸ ਪਰਮਾਤਮਾ ਨੂੰ) ਯਾਦ ਕਰਦਾ ਰਹਿੰਦਾ ਹਾਂ ਜੋ ਸਭਨਾਂ ਥਾਵਾਂ ਵਿਚ ਭਰਪੂਰ ਹੈ।ਰਹਾਉ।

ਹੇ ਭਾਈ! ਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਸਰਨ ਪਿਆਂ ਦੀ) ਇਸ ਲੋਕ ਤੇ ਪਰਲੋਕ ਵਿਚ ਰਾਖੀ ਕਰਨ ਵਾਲਾ ਹੈ। (ਹੇ ਭਾਈ! ਪ੍ਰਭੂ) ਆਪਣੇ ਸੇਵਕਾਂ ਦੀ ਆਪ ਰਖਿਆ ਕਰਦਾ ਹੈ (ਸੇਵਕਾਂ ਨੂੰ ਇਹ ਨਿਸ਼ਚਾ ਰਹਿੰਦਾ ਹੈ ਕਿ) ਪ੍ਰਭੂ ਹਰੇਕ ਸਰੀਰ ਵਿਚ (ਆਪ ਹੀ) ਬਚਨ ਬੋਲ ਰਿਹਾ ਹੈ।੧।

(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਆਪ ਮਦਦਗਾਰ ਬਣਦਾ ਹੈ (ਗੁਰੂ ਦੀ ਮੇਹਰ ਨਾਲ) ਸਦਾਥਿਰ ਰਹਿਣ ਵਾਲੇ ਪ੍ਰਭੂ ਦੀ ਸਦਾਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਦਾਤਿ ਮਿਲਦੀ ਹੈ।

ਹੇ ਨਾਨਕ! (ਆਖ-) ਹੇ ਪ੍ਰਭੂ! (ਗੁਰੂ ਦੀ ਕਿਰਪਾ ਨਾਲ) ਤੇਰੀ ਸਰਨ ਪਿਆਂ ਤੇਰੀ ਭਗਤੀ ਤੇਰੀ ਸਿਫ਼ਤਿਸਾਲਾਹ ਪ੍ਰਾਪਤ ਹੁੰਦੀ ਹੈ।੨।੧੪।੭੮।