ਮੰਗਲਵਾਰ 30 ਸਤੰਬਰ 2014 (ਮੁਤਾਬਿਕ 15 ਅੱਸੂ ਸੰਮਤ 546 ਨਾਨਕਸ਼ਾਹੀ)

57

11

ਸੋਰਠਿ ਮਹਲਾ ੫ ॥ ਸਾਹਿਬੁ ਗੁਨੀ ਗਹੇਰਾ ॥ ਘਰੁ ਲਸਕਰੁ ਸਭੁ ਤੇਰਾ ॥ ਰਖਵਾਲੇ ਗੁਰ ਗੋਪਾਲਾ ॥ ਸਭਿ ਜੀਅ ਭਏ ਦਇਆਲਾ ॥੧॥ ਜਪਿ ਅਨਦਿ ਰਹਉ ਗੁਰ ਚਰਣਾ ॥ ਭਉ ਕਤਹਿ ਨਹੀ ਪ੍ਰਭ ਸਰਣਾ ॥ ਰਹਾਉ ॥ ਤੇਰਿਆ ਦਾਸਾ ਰਿਦੈ ਮੁਰਾਰੀ ॥ ਪ੍ਰਭਿ ਅਬਿਚਲ ਨੀਵ ਉਸਾਰੀ ॥ ਬਲੁ ਧਨੁ ਤਕੀਆ ਤੇਰਾ ॥ ਤੂ ਭਾਰੋ ਠਾਕੁਰੁ ਮੇਰਾ ॥੨॥ ਜਿਨਿ ਜਿਨਿ ਸਾਧਸੰਗੁ ਪਾਇਆ ॥ ਸੋ ਪ੍ਰਭਿ ਆਪਿ ਤਰਾਇਆ ॥ ਕਰਿ ਕਿਰਪਾ ਨਾਮ ਰਸੁ ਦੀਆ ॥ ਕੁਸਲ ਖੇਮ ਸਭ ਥੀਆ ॥੩॥ ਹੋਏ ਪ੍ਰਭੂ ਸਹਾਈ ॥ ਸਭ ਉਠਿ ਲਾਗੀ ਪਾਈ ॥ ਸਾਸਿ ਸਾਸਿ ਪ੍ਰਭੁ ਧਿਆਈਐ ॥ ਹਰਿ ਮੰਗਲੁ ਨਾਨਕ ਗਾਈਐ ॥੪॥੪॥੫੪॥ {ਅੰਗ 622}

ਪਦਅਰਥ: ਗੁਨੀਗੁਣਾਂ ਦਾ ਮਾਲਕ। ਗਹੇਰਾਗਹਿਰਾ, ਡੂੰਘਾ। ਘਰੁ ਲਸਕਰੁਘਰ ਅਤੇ ਪਰਵਾਰ ਆਦਿਕ। ਗੁਰਹੇ ਗੁਰੂ! ਗੋਪਾਲਾਹੇ ਗੋਪਾਲਾ! ਰਖਵਾਲਾਹੇ ਰਾਖੇ! ਸਭਿ ਜੀਅਸਾਰੇ ਜੀਵਾਂ ਉੱਤੇ।੧।

ਅਨਦਿਆਤਮਕ ਆਨੰਦ ਵਿਚ। ਰਹਉਰਹਉਂ, ਮੈਂ ਰਹਿੰਦਾ ਹਾਂ। ਕਤਹਿਕਿਤੇ ਭੀ।ਰਹਾਉ।

ਮੁਰਾਰੀ—{ਮੁਰਅਰਿ} ਪਰਮਾਤਮਾ। ਰਿਦੈਹਿਰਦੇ ਵਿਚ। ਪ੍ਰਭਿਪ੍ਰਭੂ ਨੇ। ਅਬਿਚਲ ਨੀਵ—(ਭਗਤੀ ਦੀ) ਕਦੇ ਨਾਹ ਹਿੱਲਣ ਵਾਲੀ ਨੀਂਹ। ਤਕੀਆਆਸਰਾ। ਭਾਰੋਵੱਡਾ। ਠਾਕੁਰੁਮਾਲਕ।੨।

ਜਿਨਿਜਿਸ (ਮਨੁੱਖ) ਨੇ। ਪ੍ਰਭਿਪ੍ਰਭੂ ਨੇ। ਤਰਾਇਆਪਾਰ ਲੰਘਾ ਲਿਆ। ਰਸੁਸੁਆਦ। ਕੁਸਲ ਖੇਮਸੁਖ ਆਨੰਦ।੩।

ਸਹਾਈਮਦਦਗਾਰ। ਪਾਈਪੈਰੀਂ। ਸਾਸਿ ਸਾਸਿਹਰੇਕ ਸਾਹ ਦੇ ਨਾਲ। ਮੰਗਲੁਸਿਫ਼ਤਿਸਾਲਾਹ ਦਾ ਗੀਤ।੪।

ਅਰਥ: ਹੇ ਭਾਈ! ਗੁਰੂ ਦੇ ਚਰਨਾਂ ਨੂੰ ਹਿਰਦੇ ਵਿਚ ਵਸਾ ਕੇ ਮੈਂ ਆਤਮਕ ਆਨੰਦ ਵਿਚ ਟਿਕਿਆ ਰਹਿੰਦਾ ਹਾਂ। ਹੇ ਭਾਈ! ਪ੍ਰਭੂ ਦੀ ਸ਼ਰਨ ਪਿਆਂ ਕਿਤੇ ਭੀ ਕੋਈ ਡਰ ਪੋਹ ਨਹੀਂ ਸਕਦਾ।ਰਹਾਉ।

ਹੇ ਸਭ ਤੋਂ ਵੱਡੇ! ਹੇ ਸ੍ਰਿਸ਼ਟੀ ਦੇ ਪਾਲਣਹਾਰ! ਹੇ ਸਭ ਜੀਵਾਂ ਦੇ ਰਾਖੇ! ਤੂੰ ਸਾਰੇ ਜੀਵਾਂ ਉੱਤੇ ਦਇਆਵਾਨ ਰਹਿੰਦਾ ਹੈਂ। ਤੂੰ ਸਭ ਦਾ ਮਾਲਕ ਹੈਂ, ਤੂੰ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। (ਜੀਵਾਂ ਨੂੰ) ਸਾਰਾ ਘਰਘਾਟ ਤੇਰਾ ਹੀ ਦਿੱਤਾ ਹੋਇਆ ਹੈ।੧।

ਹੇ ਪ੍ਰਭੂ! ਤੇਰੇ ਸੇਵਕਾਂ ਦੇ ਹਿਰਦੇ ਵਿਚ ਹੀ ਨਾਮ ਵੱਸਦਾ ਹੈ। ਹੇ ਪ੍ਰਭੂ! ਤੂੰ (ਆਪਣੇ ਦਾਸਾਂ ਦੇ ਹਿਰਦੇ ਵਿਚ ਭਗਤੀ ਦੀ) ਕਦੇ ਨਾਹ ਹਿੱਲਣ ਵਾਲੀ ਨੀਂਹ ਰੱਖ ਦਿੱਤੀ ਹੋਈ ਹੈ। ਹੇ ਪ੍ਰਭੂ! ਤੂੰ ਹੀ ਮੇਰਾ ਬਲ ਹੈਂ, ਤੂੰ ਹੀ ਮੇਰਾ ਧਨ ਹੈ, ਤੇਰਾ ਹੀ ਮੈਨੂੰ ਆਸਰਾ ਹੈ। ਤੂੰ ਮੇਰਾ ਸਭ ਤੋਂ ਵੱਡਾ ਮਾਲਕ ਹੈਂ।੨।

ਹੇ ਭਾਈ! ਜਿਸ ਜਿਸ ਮਨੁੱਖ ਨੇ ਗੁਰੂ ਦੀ ਸੰਗਤਿ ਪ੍ਰਾਪਤ ਕੀਤੀ ਹੈ, ਉਸ ਉਸ ਨੂੰ ਪ੍ਰਭੂ ਨੇ ਆਪ (ਸੰਸਾਰਸਮੁੰਦਰ ਤੋਂ) ਪਾਰ ਲੰਘਾ ਦਿੱਤਾ ਹੈ। ਜਿਸ ਮਨੁੱਖ ਨੂੰ ਪ੍ਰਭੂ ਨੇ ਮੇਹਰ ਕਰ ਕੇ ਆਪਣੇ ਨਾਮ ਦਾ ਸੁਆਦ ਬਖ਼ਸ਼ਿਆ ਹੈ, ਉਸ ਦੇ ਅੰਦਰ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ।੩।

ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਮਦਦਗਾਰ ਬਣਦਾ ਹੈ, ਸਾਰੀ ਲੁਕਾਈ ਉਸ ਦੇ ਪੈਰੀਂ ਉੱਠ ਕੇ ਆ ਲੱਗਦੀ ਹੈ। ਹੇ ਨਾਨਕ! ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ। ਸਦਾ ਪਰਮਾਤਮਾ ਦੀ ਸਿਫ਼ਤਿਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ।੪।੪।੫੪।