ਵਿਸਾਖੀ ਮੇਲੇ ਦੀ ਤਿਆਰੀ ਸਬੰਧੀ ਮੀਟਿੰਗ ਆਯੋਜਿਤ

80

018 (2)ਗੁਰਦੁਆਰਾ ਸਮਾਧ ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ ਖਾਲਸੇ ਦੇ ਜਨਮ ਦਿਵਸ ਮੌਕੇ ਕਰਵਾਏ ਜਾਣ ਵਾਲੇ ਦੋ ਰੋਜ਼ਾ ਧਾਰਮਿਕ ਸਮਾਗਮ ਦੀ ਤਿਆਰੀ ਵਾਸਤੇ ਮੀਟਿੰਗ ਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਖਸ਼ੀਸ਼ ਸਿੰਘ ਚਾਨਾ ਖਜ਼ਾਨਚੀ ਨੇ ਦੱਸਿਆ ਕਿ ਵਿਸਾਖੀ ਪੁਰਬ ਦੀ ਖੁਸ਼ੀ ਵਿਚ 12 ਅਪ੍ਰੈਲ ਨੂੰ ਗੁਰਦੁਆਰਾ ਬਾਬਾ ਦਰਬਾਰਾ ਸਿੰਘ ਵਿਖੇ ਸ਼ਾਮ 7 ਤੋਂ 11 ਵਜੇ ਤੱਕ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਤੇ 13 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ | ਉਨ੍ਹਾਂ ਦੱਸਿਆ ਕਿ 9 ਅਪ੍ਰੈਲ ਨੂੰ ਖਾਲਸੇ ਦੇ ਜਨਮ ਦੀ ਖੁਸ਼ੀ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ | ਇਸ ਮੌਕੇ ਜੀਤ ਸਿੰਘ ਪ੍ਰਧਾਨ, ਡਾ: ਦਲੀਪ ਸਿੰਘ ਭੀਲਾਂਵਾਲਾ ਮੀਤ ਪ੍ਰਧਾਨ, ਸਵਰਨ ਸਿੰਘ ਮੈਨੇਜਰ, ਬਖਸ਼ੀਸ਼ ਸਿੰਘ ਚਾਨਾ ਖਜ਼ਾਨਚੀ, ਪ੍ਰੋ: ਬਲਜੀਤ ਸਿੰਘ ਸਰਪੰਚ ਟਿੱਬਾ, ਹਰਚਰਨ ਸਿੰਘ ਸਰਪੰਚ ਜਾਂਗਲਾ ਸਕੱਤਰ, ਕਾਨੂੰਗੋ ਨਿਰੰਜਨ ਸਿੰਘ ਅਮਰਕੋਟ, ਸਵਰਨ ਸਿੰਘ ਮੈਂਬਰ ਵੀ ਹਾਜ਼ਰ ਸਨ |