ਵੀਰਵਾਰ 10 ਮਾਰਚ 2016 (27 ਫੱਗਣ ਸੰਮਤ 547 ਨਾਨਕਸ਼ਾਹੀ)

41

Mukhwak

ਵੀਰਵਾਰ 10 ਮਾਰਚ 2016 (27 ਫੱਗਣ ਸੰਮਤ 547 ਨਾਨਕਸ਼ਾਹੀ)

ਸੂਹੀ ਮਹਲਾ ੫ ॥ ਸਾਧਸੰਗਿ ਤਰੈ ਭੈ ਸਾਗਰੁ ॥ ਹਰਿ ਹਰਿ ਨਾਮੁ ਸਿਮਰਿ ਰਤਨਾਗਰੁ ॥੧॥ ਸਿਮਰਿ ਸਿਮਰਿ ਜੀਵਾ ਨਾਰਾਇਣ ॥ ਦੂਖ ਰੋਗ ਸੋਗ ਸਭਿ ਬਿਨਸੇ ਗੁਰ ਪੂਰੇ ਮਿਲਿ ਪਾਪ ਤਜਾਇਣ ॥੧॥ ਰਹਾਉ ॥ ਜੀਵਨ ਪਦਵੀ ਹਰਿ ਕਾ ਨਾਉ ॥ ਮਨੁ ਤਨੁ ਨਿਰਮਲੁ ਸਾਚੁ ਸੁਆਉ ॥੨॥ ਆਠ ਪਹਰ ਪਾਰਬ੍ਰਹਮੁ ਧਿਆਈਐ ॥ ਪੂਰਬਿ ਲਿਖਤੁ ਹੋਇ ਤਾ ਪਾਈਐ ॥੩॥ ਸਰਣਿ ਪਏ ਜਪਿ ਦੀਨ ਦਇਆਲਾ ॥ ਨਾਨਕੁ ਜਾਚੈ ਸੰਤ ਰਵਾਲਾ ॥੪॥੨੮॥੩੪॥ {ਅੰਗ 744}

ਅਰਥ: ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਮੈਂ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ। ਹੇ ਭਾਈ! ਗੁਰੂ ਨੂੰ ਮਿਲ ਕੇ ਸਾਰੇ ਦੁੱਖ ਰੋਗ ਗ਼ਮ ਨਾਸ ਹੋ ਜਾਂਦੇ ਹਨ, ਪਾਪ ਤਿਆਗੇ ਜਾਂਦੇ ਹਨ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਰਤਨਾਂ ਦੀ ਖਾਣਿ ਹਰਿਨਾਮ ਸਿਮਰ ਸਿਮਰ ਕੇ ਮਨੁੱਖ ਡਰਾਂਭਰੇ ਸੰਸਾਰਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।੧। ਹੇ ਭਾਈ! ਪਰਮਾਤਮਾ ਦਾ ਨਾਮ (ਹੀ) ਆਤਮਕ ਜ਼ਿੰਦਗੀ ਦਾ ਪਿਆਰ ਹੈ। (ਨਾਮ ਦੀ ਬਰਕਤਿ ਨਾਲ) ਮਨ ਪਵਿਤਰ ਹੋ ਜਾਂਦਾ ਹੈ, ਸਰੀਰ ਪਵਿਤਰ ਹੋ ਜਾਂਦਾ ਹੈ, (ਨਾਮ ਸਿਮਰਦਿਆਂ) ਸਦਾਥਿਰ ਪ੍ਰਭੂ (ਦਾ ਮਿਲਾਪ ਹੀ) ਜੀਵਨ ਮਨੋਰਥ ਬਣ ਜਾਂਦਾ ਹੈ।੨। ਹੇ ਭਾਈ! ਪਰਮਾਤਮਾ ਦਾ ਨਾਮ ਅੱਠੇ ਪਹਰ ਸਿਮਰਦੇ ਰਹਿਣਾ ਚਾਹੀਦਾ ਹੈ, ਪਰ ਇਹ ਦਾਤਿ ਤਦੋਂ ਹੀ ਮਿਲਦੀ ਹੈ ਜੇ ਪੂਰਬਲੇ ਜਨਮ ਵਿਚ (ਮੱਥੇ ਉਤੇ ਨਾਮ ਸਿਮਰਨ ਦਾ) ਲੇਖ ਲਿਖਿਆ ਹੋਵੇ।੩। ਹੇ ਭਾਈ! ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਦਾ ਨਾਮ ਜਪ ਜਪ ਕੇ ਜੇਹੜੇ ਮਨੁੱਖ ਉਸ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।੪।੨੮।੩੪।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

www.thatta.in | fb/PindThatta | WhatsApp: 98728-98928