Breaking News
Home / ਹੁਕਮਨਾਮਾ / ਵੀਰਵਾਰ 13 ਅਕਤੂਬਰ 2016 (28 ਅੱਸੂ ਸੰਮਤ 548 ਨਾਨਕਸ਼ਾਹੀ)

ਵੀਰਵਾਰ 13 ਅਕਤੂਬਰ 2016 (28 ਅੱਸੂ ਸੰਮਤ 548 ਨਾਨਕਸ਼ਾਹੀ)

Damdama Sahib Thatta

ਵੀਰਵਾਰ 13 ਅਕਤੂਬਰ 2016 (28 ਅੱਸੂ ਸੰਮਤ 548 ਨਾਨਕਸ਼ਾਹੀ)

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ {ਅੰਗ 632}

ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

www.thatta.in | fb/PindThatta | twitter@Pind_Thatta | YouTube/PindThatta | WhatsApp: 98728-98928

About thatta

Comments are closed.

Scroll To Top
error: