Breaking News
Home / ਹੁਕਮਨਾਮਾ / ਵੀਰਵਾਰ 20 ਅਕਤੂਬਰ 2016 (5 ਕੱਤਕ ਸੰਮਤ 548 ਨਾਨਕਸ਼ਾਹੀ)

ਵੀਰਵਾਰ 20 ਅਕਤੂਬਰ 2016 (5 ਕੱਤਕ ਸੰਮਤ 548 ਨਾਨਕਸ਼ਾਹੀ)

Damdama Sahib Thatta

ਵੀਰਵਾਰ 20 ਅਕਤੂਬਰ 2016 (5 ਕੱਤਕ ਸੰਮਤ 548 ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ {ਅੰਗ 630}

ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ  ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿਸਾਲਾਹ ਕਰਨੀ ਚਾਹੀਦੀ ਹੈ।੧। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

www.thatta.in | fb/PindThatta | twitter@Pind_Thatta | YouTube/PindThatta | WhatsApp: 98728-98928

About thatta

Comments are closed.

Scroll To Top
error: