ਸ਼ੁੱਕਰਵਾਰ 29 ਅਪ੍ਰੈਲ 2016 (17 ਵੈਸਾਖ ਸੰਮਤ 548 ਨਾਨਕਸ਼ਾਹੀ)

45

Damdama Sahib Thatta

ਸ਼ੁੱਕਰਵਾਰ 29 ਅਪ੍ਰੈਲ 2016 (17 ਵੈਸਾਖ ਸੰਮਤ 548 ਨਾਨਕਸ਼ਾਹੀ)

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ {ਅੰਗ 711-712}

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)(ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ! (ਆਖਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

ਦੇਖੋ ਮੇਲਾ ਸਤਾਈਆਂ ਦਾ ਸਿੱਧਾ ਪ੍ਰਸਾਰਣ: 7, 8 ਮਈ ਸ਼ਾਮ 7 ਤੋਂ 12 ਅਤੇ 9 ਮਈ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ।

www.thatta.in | fb/PindThatta | WhatsApp: 98728-98928