ਸ਼ੁੱਕਰਵਾਰ 6 ਮਈ 2016 (24 ਵੈਸਾਖ ਸੰਮਤ 548 ਨਾਨਕਸ਼ਾਹੀ)

41

Damdama Sahib Thatta

ਸ਼ੁੱਕਰਵਾਰ 6 ਮਈ 2016 (24 ਵੈਸਾਖ ਸੰਮਤ 548 ਨਾਨਕਸ਼ਾਹੀ)

ਟੋਡੀ ਮਹਲਾ ੫ ॥ ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥ {ਅੰਗ 718}

ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ। ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ।੧।ਰਹਾਉ। ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨਦਾਨ ਹੈ। ਅਪਹੁੰਚ ਤੇ ਬੇਅੰਤ ਮਾਲਕਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ। ਹੇ ਨਾਨਕ! (ਆਖ-) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ।੨।੧੧।੩੦।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

ਦੇਖੋ ਮੇਲਾ ਸਤਾਈਆਂ ਦਾ ਸਿੱਧਾ ਪ੍ਰਸਾਰਣ: 7-8 ਮਈ 7pm ਤੋਂ 12pm ਅਤੇ 9 ਮਈ 9am ਵਜੇ ਤੋਂ 4pm (IST) ਤੱਕ।

www.thatta.in | fb/PindThatta | WhatsApp: 98728-98928