ਸਨਿੱਚਰਵਾਰ 19 ਦਸੰਬਰ 2015 (4 ਪੋਹ ਸੰਮਤ 547 ਨਾਨਕਸ਼ਾਹੀ)

45
Today's Mukhwak from G.Damdama Sahib Thatta

Today's Mukhwak from G.Damdama Sahib Thatta

ਸੋਰਠਿ ਮਃ ੫ ॥ ਜੇਤੀ ਸਮਗ੍ਰੀ ਦੇਖਹੁ ਰੇ ਨਰ ਤੇਤੀ ਹੀ ਛਡਿ ਜਾਨੀ ॥ ਰਾਮ ਨਾਮ ਸੰਗਿ ਕਰਿ ਬਿਉਹਾਰਾ ਪਾਵਹਿ ਪਦੁ ਨਿਰਬਾਨੀ ॥੧॥ ਪਿਆਰੇ ਤੂ ਮੇਰੋ ਸੁਖਦਾਤਾ ॥ ਗੁਰਿ ਪੂਰੈ ਦੀਆ ਉਪਦੇਸਾ ਤੁਮ ਹੀ ਸੰਗਿ ਪਰਾਤਾ ॥ ਰਹਾਉ ॥ ਕਾਮ ਕ੍ਰੋਧ ਲੋਭ ਮੋਹ ਅਭਿਮਾਨਾ ਤਾ ਮਹਿ ਸੁਖੁ ਨਹੀ ਪਾਈਐ ॥ ਹੋਹੁ ਰੇਨ ਤੂ ਸਗਲ ਕੀ ਮੇਰੇ ਮਨ ਤਉ ਅਨਦ ਮੰਗਲ ਸੁਖੁ ਪਾਈਐ ॥੨॥ ਘਾਲ ਨ ਭਾਨੈ ਅੰਤਰ ਬਿਧਿ ਜਾਨੈ ਤਾ ਕੀ ਕਰਿ ਮਨ ਸੇਵਾ ॥ ਕਰਿ ਪੂਜਾ ਹੋਮਿ ਇਹੁ ਮਨੂਆ ਅਕਾਲ ਮੂਰਤਿ ਗੁਰਦੇਵਾ ॥੩॥ ਗੋਬਿਦ ਦਾਮੋਦਰ ਦਇਆਲ ਮਾਧਵੇ ਪਾਰਬ੍ਰਹਮ ਨਿਰੰਕਾਰਾ ॥ ਨਾਮੁ ਵਰਤਣਿ ਨਾਮੋ ਵਾਲੇਵਾ ਨਾਮੁ ਨਾਨਕ ਪ੍ਰਾਨ ਅਧਾਰਾ ॥੪॥੯॥੨੦॥ {ਅੰਗ 614}

 ਅਰਥ: ਹੇ ਪਿਆਰੇ ਪ੍ਰਭੂ! (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ) ਤੂੰ ਹੀ ਮੇਰਾ ਸੁਖਾਂ ਦਾ ਦਾਤਾ ਹੈਂ। (ਜਦੋਂ ਤੋਂ) ਪੂਰੇ ਗੁਰੂ ਨੇ ਮੈਨੂੰ ਉਪਦੇਸ਼ ਦਿੱਤਾ ਹੈ, ਮੈਂ ਤੇਰੇ ਨਾਲ ਹੀ ਪ੍ਰੋਤਾ ਗਿਆ ਹਾਂ।ਰਹਾਉ।

ਹੇ ਮਨੁੱਖ! ਇਹ ਜਿਤਨਾ ਹੀ ਸਾਜਸਾਮਾਨ ਤੂੰ ਵੇਖ ਰਿਹਾ ਹੈਂ, ਇਹ ਸਾਰਾ ਹੀ (ਅੰਤ) ਛੱਡ ਕੇ ਚਲੇ ਜਾਣਾ ਹੈ। ਪਰਮਾਤਮਾ ਦੇ ਨਾਮ ਨਾਲ ਸਾਂਝ ਬਣਾ, ਤੂੰ ਉਹ ਆਤਮਕ ਦਰਜਾ ਹਾਸਲ ਕਰ ਲਏਂਗਾ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ।੧।

ਹੇ ਭਾਈ! ਕਾਮ ਕ੍ਰੋਧ ਲੋਭ ਮੋਹ ਅਹੰਕਾਰਇਸ ਵਿਚ ਫਸੇ ਰਿਹਾਂ ਸੁਖ ਨਹੀਂ ਮਿਲਿਆ ਕਰਦਾ। ਹੇ ਮੇਰੇ ਮਨ! ਤੂੰ ਸਭਨਾਂ ਦੇ ਚਰਨਾਂ ਦੀ ਧੂੜ ਬਣਿਆ ਰਹੁ। ਤਦੋਂ ਹੀ ਆਤਮਕ ਆਨੰਦ ਖ਼ੁਸ਼ੀ ਸੁਖ ਪ੍ਰਾਪਤ ਹੁੰਦਾ ਹੈ।

ਹੇ ਮੇਰੇ ਮਨ! ਉਸ ਪਰਮਾਤਮਾ ਦੀ ਸੇਵਾਭਗਤੀ ਕਰਿਆ ਕਰ, ਜੇਹੜਾ ਕਿਸੇ ਦੀ ਕੀਤੀ ਮੇਹਨਤ ਨੂੰ ਅਜਾਈਂ ਨਹੀਂ ਜਾਣ ਦੇਂਦਾ, ਤੇ ਹਰੇਕ ਦੇ ਦਿਲ ਦੀ ਜਾਣਦਾ ਹੈ। ਹੇ ਭਾਈ! ਜੇਹੜਾ ਪ੍ਰਕਾਸ਼ਰੂਪ ਪ੍ਰਭੂ ਸਭ ਤੋਂ ਵੱਡਾ ਹੈ ਜਿਸ ਦਾ ਸਰੂਪ ਮੌਤਰਹਿਤ ਹੈ, ਉਸ ਦੀ ਪੂਜਾਭਗਤੀ ਕਰ, ਤੇ, ਭੇਟਾ ਵਜੋਂ ਆਪਣਾ ਇਹ ਮਨ ਉਸ ਦੇ ਹਵਾਲੇ ਕਰ ਦੇਹ।੩।

ਹੇ ਨਾਨਕ! ਗੋਬਿੰਦ ਦਾਮੋਦਰ ਦਇਆਦੇਘਰ, ਮਾਇਆਦੇਪਤੀ, ਪਾਰਬ੍ਰਹਮ ਨਿਰੰਕਾਰ ਦੇ ਨਾਮ ਨੂੰ ਹਰ ਵੇਲੇ ਕੰਮ ਆਉਣ ਵਾਲੀ ਚੀਜ਼ ਬਣਾ, ਨਾਮ ਨੂੰ ਹੀ ਹਿਰਦੇਘਰ ਦਾ ਸਾਮਾਨ ਬਣਾ, ਨਾਮ ਹੀ ਜਿੰਦ ਦਾ ਆਸਰਾ ਹੈ।੪।੯।੨੦।