ਸਭ ਨੂੰ ਹਸਾਉਣ ਵਾਲਾ, ਅੱਜ ਸਾਰਿਆਂ ਨੂੰ ਰਵਾ ਗਿਆ….

1524

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ ਨਵਾਂ ਦੇ ਨੌਜਵਾਨ ਹਰਪ੍ਰੀਤ ਸਿੰਘ ਸਹੋਤਾ ਪੁੱਤਰ ਜੋਗਿੰਦਰ ਸਿੰਘ ਕੱਲ੍ਹ ਮਿਤੀ 01.02.2019 ਦਿਨ ਸ਼ੁੱਕਰਵਾਰ ਰਾਤ 11:00 ਵਜੇ ਦਿਲ ਦਾ ਦੌਰਾ ਪੈਣ ਕਰਕੇ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਮਿਤੀ 02.02.2019 ਨੂੰ ਬਾਅਦ ਦੁਪਹਿਰ 2:00 ਵਜੇ ਸ਼ਮਸ਼ਾਨ ਘਾਟ ਠੱਟਾ ਨਵਾਂ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਹਰਪ੍ਰੀਤ ਸਿੰਘ ਨਮਿੱਤ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮਿਤੀ 11.02.2019 ਦਿਨ ਸੋਮਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ 12:00 ਵਜੇ ਹੋਵੇਗਾ।