ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿਖੇ ਆਜ਼ਾਦੀ ਦਿਹਾੜਾ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਆਰੰਭਤਾ ਮੁੱਖ ਅਧਿਆਪਕ ਬਖਤਾਵਰ ਸਿੰਘ ਅਤੇ ਸਰਪੰਚ ਸੁਖਵਿੰਦਰ ਸਿੰਘ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ ਕੀਤੀ ਗਈ। ਉਪਰੰਤ ਵਿਦਿਆਰਥੀਆਂ ਨੇ ਰਾਸ਼ਟਰੀ ਗਾਣ ਦਾ ਉਚਾਰਨ ਕੀਤਾ। ਸਮਾਗਮ ਨੂੰ ਅੱਗੇ ਵਧਾਉਂਦੇ ਹੋਏ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਜਿਸ ਵਿੱਚ ਦੇਸ਼ ਭਗਤੀ ਦੇ ਗੀਤ, ਗਿੱਧਾ, ਭੰਗੜਾ ਤੇ ਸਕਿੱਟਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਹਾਜ਼ਰ ਪਤਵੰਤਿਆਂ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਸੂਰਮਿਆਂ ਬਾਰੇ ਚਾਨਣਾ ਪਾਇਆ ਤੇ ਆਜ਼ਾਦੀ ਦੇ ਸਹੀ ਅਰਥਾਂ ਬਾਰੇ ਜਾਣਕਾਰੀ ਦਿੱਤੀ। ਅੰਤ ਵਿੱਚ ਬੱਚਿਆਂ ਨੂੰ ਲੱਡੂ ਵੀ ਵੰਡੇ ਗਏ। ਸਮਾਗਮ ਵਿੱਚ ਮੁੱਖ ਅਧਿਆਪਕ ਬਖਤਾਵਰ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਮਾਸਟਰ ਜੋਗਿੰਦਰ ਸਿੰਘ, ਮਾਸਟਰ ਜਰਨੈਲ ਸਿੰਘ, ਮੈਂਬਰ ਪੰਚਾਇਤ ਜੀਤ ਸਿੰਘ, ਜੋਗਿੰਦਰ ਸਿੰਘ, ਹਰਜਿੰਦਰ ਸਿੰਘ, ਜਗਤਾਰ ਸਿੰਘ, ਹਰਵੇਲ ਸਿੰਘ, ਕਰਨੈਲ ਸਿੰਘ,
ਮੈਡਮ ਪਰਵਿੰਦਰ ਕੌਰ, ਰਮਨਦੀਪ ਕੌਰ, ਰਣਜੀਤ ਕੌਰ, ਜਸਵਿੰਦਰ ਕੌਰ ਅਤੇ ਅਲਕਾ ਗੌਤਮ ਆਦਿ ਹਾਜ਼ਰ ਸਨ।