ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦੇ ਵਿਦਿਆਰਥੀਆਂ ਨਸ਼ਾ ਵਿਰੋਧੀ ਰੈਲੀ ਕੱਢੀ।

45

001ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦੇ ਵਿਦਿਆਰਥੀਆਂ ਵੱਲੋਂ ਕਿਸ਼ੋਰ ਸਿੱਖਿਆ ਤੇ ਨਸ਼ਾ ਵਿਰੋਧੀ ਰੈਲੀ ਕੱਢੀ। ਇਸ ਰੈਲੀ ਨੂੰ ਸਕੂਲ ਦੇ ਮੁੱਖ ਅਧਿਆਪਕ ਜੋਗਿੰਦਰ ਸਿੰਘ ਬੂਲਪੁਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਜੋਗਿੰਦਰ ਸਿੰਘ ਨੇ ਕਿਹਾ ਕਿ ਨਸ਼ੇ ਦੀ ਲਤ ਵਿਦਿਆਰਥੀਆਂ ਦੀ ਜ਼ਿੰਦਗੀ ਤਬਾਹ ਕਰ ਸਕਦੀ ਹੈ। ਇਸ ਲਈ ਵਿਦਿਆਰਥੀਆਂ ਨੂੰ ਨਸ਼ੇ ਦਾ ਭੁੱਲ ਕੇ ਵੀ ਸੇਵਨ ਨਹੀਂ ਕਰਨਾ ਚਾਹੀਦਾ ਹੈ। ਇਹ ਰੈਲੀ ਪਿੰਡ ਦੀਆਂ ਮੁੱਖ ਗਲੀਆਂ ਤੇ ਨਜ਼ਦੀਕੀ ਡੇਰਿਆਂ ਤੋਂ ਹੁੰਦੀ ਹੋਈ ਮੁੜ ਸਕੂਲ ਵਿਖੇ ਸਮਾਪਤ ਹੋਈ। ਰੈਲੀ ਮੌਕੇ ਵਿਦਿਆਰਥੀਆਂ ਨੇ ਨੌਜਵਾਨ ਵਰਗ ਨੂੰ ਸੁਚੇਤ ਕਰਦੇ ਨਾਅਰਿਆਂ, ਬੈਨਰ ਤੇ ਤਖ਼ਤੀਆਂ ਚੁੱਕੀਆਂ ਹੋਈਆਂ ਸਨ। ਇਸ ਮੌਕੇ ਵਿਦਿਆਰਥੀਆਂ ਨੇ ਕਿਸ਼ੋਰ ਸਿੱਖਿਆ ਦੇ ਉਦੇਸ਼ ਤਹਿਤ 13 ਤੋਂ 16 ਸਾਲ ਦੀ ਉਮਰ ਦੇ ਬੱਚਿਆਂ ਦੇ ਮਾਤਾ ਪਿਤਾ ਨੂੰ ਉਨ੍ਹਾਂ ਦੀ ਖ਼ਾਸ ਤਵੱਜੋ ਦੇਣ ਲਈ ਜਾਗਰੂਕ ਕਰਨ ਤੇ ਬੱਚਿਆਂ ਨੂੰ ਨਾਲ ਮਿੱਤਰਤਾਪੂਰਨ ਵਿਵਹਾਰ ਕਰਨ ਵਾਲੇ ਬੈਨਰ ਵੀ ਚੁੱਕੇ ਹੋਏ ਹਨ। ਇਸ ਮੌਕੇ ਹਰਜਿੰਦਰ ਸਿੰਘ, ਜਗਤਾਰ ਸਿੰਘ, ਕੁਲਵੰਤ ਸਿੰਘ, ਹਰਪ੍ਰੀਤ ਸਿੰਘ, ਹਰਵੇਲ ਸਿੰਘ, ਰਣਜੀਤ ਕੌਰ ਅਤੇ ਬਲਜੀਤ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸਨ।