ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿਖੇ ਗਣਤੰਤਰ ਦਿਵਸ ਸਬੰਧੀ ਹੋਏ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਸਕੂਲ ਸਕੂਲ ਇੰਚਾਰਜ ਮਾਸਟਰ ਜੋਗਿੰਦਰ ਸਿੰਘ ਨੇ ਨਿਭਾਈ। ਸਮਾਗਮ ਨੂੰ ਸੰਬੋਧਨ ਕਰਦਿਆਂ ਮਾਸਟਰ ਜੋਗਿੰਦਰ ਸਿੰਘ ਨੇ ਗਣਤੰਤਰ ਦਿਵਸ ਦੀ ਮਹਾਨਤਾ ਬਾਰੇ ਚਾਨਣਾ ਪਾਇਆ। ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਸਮਾਪਤੀ ਤੇ ਵਿਦਿਆਰਥੀਆਂ ਨੂੰ ਲੱਡੂ ਵੀ ਵੰਡੇ ਗਏ। ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।