ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦੇ ਵਿਹੜੇ ਵਿੱਚ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਵਿੱਚ ਸਕੂਲ ਨੂੰ ਪੰਜਾਬ ਨੈਸ਼ਨਲ ਬੈਂਕ ਵੱਲੋਂ ਇੱਕ ਰੈਫਰੀਜਰੇਟਰ ਭੇਂਟ ਕੀਤੀ ਗਈ। ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸ੍ਰੀ ਦਲਜੀਤ ਸਿੰਘ ਮਾਂਗਟ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਵਿਦਿਆਰਥੀ ਜੀਵਨ ਦਾ ਸਮਾਂ ਬਹੁਤ ਹੀ ਵਡਮੁੱਲਾ ਸਮਾਂ ਹੈ। ਇਸ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਬਹੁਤ ਹੀ ਸਖਤ ਮਿਹਨਤ ਦੀ ਲੋੜ ਹੁੰਦੀ ਹੈ। ਉਹਨਾਂ ਨੇ ਸਰਕਾਰੀ ਸਕੂਲ ਦੇ ਪ੍ਰਬੰਧ, ਸਟਾਫ ਅਤੇ ਇਮਾਰਤ ਦੀ ਖੂਬ ਤਾਰੀਫ ਕੀਤੀ। ਇਸ ਮੌਕੇ ਉਹਨਾਂ ਨਾਲ ਡੀ.ਈ.ਐਮ. ਸ੍ਰੀ ਬੀ.ਐਨ ਬਾਂਸਲ, ਸ੍ਰੀ ਬੀ.ਐਸ ਰੈਣਾ ਚੇਅਰਮੈਨ ਪੰਜਾਬ ਗਰਾਮੀਣ ਬੈਂਕ, ਚੀਫ ਐਲ.ਡੀ.ਐਮ. ਅਸ਼ਵਨੀ ਕੁਮਾਰ, ਮੈਨੇਜਰ ਦੇਵ ਰਾਜ ਕੱਸ਼ਿਅਪ, ਸਮੂਹ ਸਟਾਫ ਸਰਕਾਰੀ ਹਾਈ ਸਕੂਲ ਠੱਟਾ ਨਵਾਂ, ਸਮੂਹ ਸਟਾਫ ਸਰਕਾਰੀ ਪ੍ਰਾਇਮਰੀ ਸਕੂਲ ਠੱਟਾ ਨਵਾਂ, ਸਮੂਹ ਗਰਾਮ ਪੰਚਾਇਤ ਠੱਟਾ ਨਵਾਂ, ਰਮਸਾ ਅਤੇ ਪਸਵਕ ਕਮੇਟੀ ਮੈਂਬਰ ਹਾਜ਼ਰ ਸਨ।