ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ਨੂੰ ਸਮਰਪਿਤ ਵਾਲੀਬਾਲ ਟੂਰਨਾਮੈਂਟ ਸਮਾਪਤ

80

13032013ਸਵਾਮੀ ਵਿਵੇਕਾਨੰਦ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਸ਼ਹੀਦ ਬਾਬਾ ਬੀਰ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ ਬੂਲਪੁਰ ਵੱਲੋਂ ਨਹਿਰੂ ਯੁਵਾ ਕੇਂਦਰ ਕਪੂਰਥਲਾ ਦੇ ਸਹਿਯੋਗ ਨਾਲ ਤੇ ਜ਼ਿਲ੍ਹਾ ਕੋਆਰਡੀਨੇਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਤਿੰਨ ਰੋਜ਼ਾ ਵਾਲੀਬਾਲ ਦਾ ਟੂਰਨਾਮੈਂਟ ਪਿੰਡ ਦੀ ਪੱਤੀ ਸਰਦਾਰ ਨਬੀ ਬਖ਼ਸ਼ ਦੀ ਗਰਾਉਂਡ ਵਿਚ ਕਰਵਾਇਆ ਗਿਆ | ਜਿਸ ਵਿਚ ਕੁੱਲ 11 ਟੀਮਾਂ ਨੇ ਹਿੱਸਾ ਲਿਆ | ਟੂਰਨਾਮੈਂਟ ਦੇ ਅੰਤਿਮ ਦਿਨ ਹੋਏ ਫਾਈਨਲ ਮੁਕਾਬਲਿਆਂ ਵਿਚ ਪੱਤੀ ਸਰਦਾਰ ਨਬੀ ਬਖ਼ਸ਼ ਦੀ ਏ ਟੀਮ ਨੇ ਅਮਰਕੋਟ ਨੂੰ, ਹਰ ਮੈਦਾਨ ਫਤਿਹ ਸਪੋਰਟਸ ਐਾਡ ਕਲਚਰਲ ਕਲੱਬ, ਪੱਤੀ ਸਰਦਾਰ ਨਬੀ ਬਖ਼ਸ਼ ਦੀ ਟੀਮ ਨੇ ਅਮਰਕੋਟ ਦੀ ਟੀਮ ਨੂੰ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕੀਤਾ | ਅੰਤਿਮ ਤੇ ਫਾਈਨਲ ਮੁਕਾਬਲਾ ਸ਼ਹੀਦ ਬਾਬਾ ਬੀਰ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ ਬੂਲਪੁਰ ਤੇ ਹਰ ਮੈਦਾਨ ਫ਼ਤਿਹ ਸਪੋਰਟਸ ਐਾਡ ਕਲਚਰਲ ਕਲੱਬ ਪੱਤੀ ਸਰਦਾਰ ਨਬੀ ਬਖ਼ਸ਼ ਦੀ ਟੀਮਾਂ ਵਿਚਕਾਰ ਹੋਇਆ ਜਿਸ ‘ਚ ਹਰ ਮੈਦਾਨ ਫ਼ਤਿਹ ਕਲੱਬ ਨੇ ਬਾਬਾ ਬੀਰ ਸਿੰਘ ਕਲੱਬ ਨੂੰ ਹਰਾ ਕੇ ਓਵਰਆਲ ਟਰਾਫ਼ੀ ਤੇ ਕਬਜ਼ਾ ਕੀਤਾ | ਇਸ ਮੌਕੇ ਸਾਧੂ ਸਿੰਘ ਬੂਲਪੁਰ ਸਾਬਕਾ ਬੀ.ਪੀ.ਈ.ਉ ਨੇ ਜੇਤੂ ਟੀਮਾਂ ਜਿਸ ਵਿਚ ਪਹਿਲ,ੇ ਦੂਜੇ ਤੇ ਤੀਸਰੇ ਸਥਾਨ ‘ਤ ਰਹਿਣ ਵਾਲੀਆਂ ਟੀਮਾਂ ਨੂੰ ਨਗਦ ਰਾਸ਼ੀ, ਪ੍ਰਮਾਣ ਪੱਤਰ ਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ | ਸਾਧੂ ਸਿੰਘ ਬੂਲਪੁਰ ਸਾਬਕਾ ਬੀ.ਪੀ.ਈ.ਤੇ ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਨੌਜਵਾਨਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਕਲੱਬ ਪ੍ਰਧਾਨ ਗੁਰਸੇਵਕ ਸਿੰਘ ਧੰਜੂ ਨੇ ਕਲੱਬ ਵੱਲੋਂ ਕੀਤੀਆਂ ਜਾ ਰਹੀਆਂ ਗਤੀ ਵਿਧੀਆਂ ਤੇ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਗੁਰਸੇਵਕ ਸਿੰਘ, ਨਰਿੰਦਰ ਸਿੰਘ, ਹਰਜਿੰਦਰ ਸਿੰਘ ਸਰਪੰਚ, ਨਿਰੰਜਨ ਸਿੰਘ, ਬਲਵਿੰਦਰ ਸਿੰਘ, ਸ਼ਰਾਫ਼ਤ ਅਲੀ, ਸਤਨਾਮ ਸਿੰਘ, ਜਗਦੇਵ ਸਿੰਘ, ਬਲਕਾਰ ਸਿੰਘ, ਹਰਨੇਕ ਸਿੰਘ, ਹਰਪਿੰਦਰ ਸਿੰਘ, ਚਰਨਜੀਤ ਸਿੰਘ ਆਦਿ ਹਾਜ਼ਰ ਸਨ |