ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਠੰਡੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ।

40

12062013ਸ਼ਹੀਦਾਂ ਦੇ ਸਿਰਤਾਜ, ਬਾਣੀ ਦੇ ਬੋਹਿਥ, ਪੰਚਮ ਪਾਸਸ਼ਾਹ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਠੱਟਾ ਨਵਾਂ ਵਿਖੇ 22 ਮਈ ਤੋਂ ਨਿਰਵਿਘਨਤਾ ਸਹਿਤ ਚੱਲਦੀ ਆ ਰਹੀ 21 ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਅਤੇ ਪਰਸੋਂ ਰੋਜ਼ ਤੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਨਗਰ ਨਿਵਾਸੀਆਂ ਵੱਲੋਂ ਠੰਡੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਚਨਿਆਂ ਦਾ ਪ੍ਰਸ਼ਾਦ ਵਰਤਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠਾਂ ਵਿੱਚ ਸ਼ਿਰਕਤ ਕਰਨ ਵਾਲੀਆਂ ਸੰਗਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ ਗਿਆ।