ਸ਼ਹੀਦ ਉਧਮ ਸਿੰਘ ਦਾ ਸ਼ਹੀਦੀ ਦਿਹਾੜਾ ਪਿੰਡ ਠੱਟਾ ਪੁਰਾਣਾ ਵਿਖੇ ਮਿਤੀ 31 ਜੁਲਾਈ 2013 ਦਿਨ ਬੁੱਧਵਾਰ ਨੂੰ ਸ਼ਹੀਦ ਊਧਮ ਸਿੰਘ ਚੌਂਕ ਵਿੱਚ ਸੰਤ ਬਾਬਾ ਬੀਰ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਠੱਟਾ ਪੁਰਾਣਾ, ਪ੍ਰਵਾਸੀ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਢਾਡੀ ਬਲਵਿੰਦਰ ਕੌਰ ਖਹਿਰਾ ਸੰਗਤਾਂ ਨੂੰ ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਉਣਗੇ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।