ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਟਿੱਬਾ ‘ਚ ਸਮਾਗਮ ਕੱਲ੍ਹ, ਖੇਡ ਮੇਲਾ ਸ਼ੁਰੂ।

44

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ 31 ਜੁਲਾਈ ਨੂੰ ਸ਼ਾਮ 5 ਵਜੇ ਦਾਣਾ ਮੰਡੀ ਟਿੱਬਾ ‘ਚ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ‘ਚ ਸ਼ੋ੍ਮਣੀ ਨਾਟਕਕਾਰ ਕੇਵਲ ਧਾਲੀਵਾਲ ਸ਼ਹੀਦ ਊਧਮ ਸਿੰਘ ਦੇ ਜੀਵਨ ਆਧਾਰਿਤ ਨਾਟਕ ਪੇਸ਼ ਕਰਨਗੇ। ਇਸ ਸਬੰਧੀ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਸ: ਸੁਖਵਿੰਦਰ ਸਿੰਘ ਧੰਜੂ ਨੇ ਦੱਸਿਆ ਕਿ ਸਮਾਗਮ ਵਿਚ ਪੰਜਾਬ ਦੀ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਹਲਕਾ ਇੰਚਾਰਜ ਕਪੂਰਥਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਸਫਲ ਬਣਾਉਣ ਲਈ ਪ੍ਰਬੰਧਕ ਕਮੇਟੀ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮਾਗਮ ‘ਚ ਉੱਘੇ ਵਿਦਵਾਨ ਸ਼ਿਰਕਤ ਕਰਨਗੇ। ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਟਿੱਬਾ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਪਿੰਡ ਟਿੱਬਾ ਦੀ ਸਰਪੰਚ ਬੀਬੀ ਜਸਵਿੰਦਰ ਕੌਰ ਨੇ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਦੀ ਗਰਾਉਂਡ ‘ਚ ਕਰਵਾਏ ਜਾ ਰਹੇ ਟੂਰਨਾਮੈਂਟ ਦੇ ਪਹਿਲੇ ਦਿਨ ਕਬੱਡੀ ਦੇ 60 ਅਤੇ 70 ਕਿੱਲੋ ਵਜਨ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸ: ਬਲਬੀਰ ਸਿੰਘ ਭਗਤ, ਸੂਰਤ ਸਿੰਘ ਸਰਪੰਚ, ਸੇਵਾ ਸਿੰਘ ਬੀ.ਪੀ.ਈ.ਓ, ਚਰਨ ਸਿੰਘ ਸਰਪੰਚ, ਸੇਵਾ ਸਿੰਘ ਬੀ.ਪੀ.ਈ.ਓ, ਚਰਨ ਸਿੰਘ ਸਰਪੰਚ, ਮਾਸਅਰ ਗੁਰਬਚਨ ਸਿੰਘ, ਮਾਸਟਰ ਗੁਲਜਾਰ ਸਿੰਘ, ਸਵਰਨ ਸਿੰਘ ਨੰਬਰਦਾਰ, ਜੋਗਿੰਦਰ ਸਿੰਘ ਫੌਜੀ, ਲਾਲ ਸਿੰਘ, ਮਾਸਟਰ ਬਲਵੰਤ ਸਿੰਘ, ਮਾਸਟਰ ਦਲੀਪ ਸਿੰਘ, ਜਗਦੇਵ ਸਿੰਘ ਲਾਡੀ, ਜਸਵੀਰ ਸਿੰਘ, ਪਰਮਿੰਦਰ ਸਿੰਘ, ਬਲਦੇਵ ਸਿੰਘ ਖਾਲਸਾ ਆਦਿ ਹਾਜ਼ਰ ਸਨ।