ਸਾਂਝੇ ਮੋਰਚੇ ਵੱਲੋਂ ਕਾਨਫ਼ਰੰਸ ਦੀ ਤਿਆਰੀ ਮੁਕੰਮਲ-ਕਾ: ਨਿਰੰਜਨ ਸਿੰਘ

38

ਸਾਂਝੇ ਮੋਰਚੇ ਵਿਚ ਸ਼ਾਮਲ ਪਾਰਟੀਆਂ ਵੱਲੋਂ ਸ਼ਹੀਦ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ ਸ਼ਹੀਦੀ ਦਿਵਸ ਮੌਕੇ 9 ਮਈ ਨੂੰ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਪੁਰਾਣਾ ਵਿਖੇ ਰਾਜਸੀ ਕਾਨਫ਼ਰੰਸ ਕੀਤੀ ਜਾ ਰਹੀ ਹੈ ਜਿਸਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਕਾਮਰੇਡ ਨਿਰੰਜਨ ਸਿੰਘ ਜ਼ਿਲ੍ਹਾ ਸਕੱਤਰ ਸੀ.ਪੀ.ਆਈ., ਸਤਨਾਮ ਸਿੰਘ ਮੋਮੀ ਐਡਵੋਕੇਟ ਪੀ.ਪੀ.ਪੀ., ਰਜਿੰਦਰ ਸਿੰਘ ਰਾਣਾ ਐਡਵੋਕੇਟ ਅਤੇ ਹਰਪ੍ਰੀਤ ਸਿੰਘ ਰਾਜਾ ਐਮ.ਸੀ. ਆਗੂ ਪੀ.ਪੀ.ਪੀ. ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਰਾਜਸੀ ਕਾਨਫ਼ਰੰਸ ਨੂੰ ਸੀ.ਪੀ.ਆਈ. ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਡਾ. ਜੋਗਿੰਦਰ ਦਿਆਲ, ਸਾਂਝੇ ਮੋਰਚੇ ਦੇ ਕਨਵੀਨਰ ਅਤੇ ਪੀ.ਪੀ.ਪੀ. ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਪੰਜਾਬ ਕਿਸਾਨ ਸਭਾ ਦੇ ਜਨਰਲ ਸਕੱਤਰ ਭੁਪਿੰਦਰ ਸਾਬਰ, ਭਗਵੰਤ ਮਾਨ ਅਤੇ ਹੋਰ ਆਗੂ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਭਾਈ ਗੁਰਸ਼ਰਨ ਸਿੰਘ ਦੇ ਲੋਕ ਕਲਾ ਮੰਚ ਚੰਡੀਗੜ੍ਹ ਦੇ ਕਲਾਕਾਰ ਅਤੇ ਕਿਰਤੀ ਡਰਾਮਾ ਸਕੂਐਡ ਦੇ ਚਰਨਜੀਤ ਸਿੰਘ ਚੰਨੀ ਦੇ ਸਾਥੀ ਕਲਾਕਾਰ ਇਨਕਲਾਬੀ ਨਾਟਕ ਅਤੇ ਅਪੇਰੇ ਪੇਸ਼ ਕਰਨਗੇ। ਇਸ ਮੌਕੇ ਮਾਸਟਰ ਮਨਜੀਤ ਸਿੰਘ ਸੀ.ਪੀ.ਐਮ., ਜਤਿੰਦਰ ਸਿੰਘ ਰਾਜੂ, ਦਰਸ਼ਨ ਸਿੰਘ ਸੱਦੂਵਾਲਾ, ਗੁਲਜ਼ਾਰ ਸਿੰਘ ਨਬੀਰਪੁਰ, ਦਰਸ਼ਨ ਸਿੰਘ ਹਾਜੀਪੁਰ ਵੀ ਹਾਜ਼ਰ ਸਨ।