ਸਾਡੇ ਸਤਿਕਾਰਯੋਗ ਮਾਤਾ ਜੀ ਨਮਿੱਤ ਪਾਠ ਦਾ ਭੋਗ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 10 ਦਸੰਬਰ ਨੂੰ।

235
ਸਰਦਾਰਨੀ ਅਮਰਜੀਤ ਕੌਰ ਦਾ ਜਨਮ 15 ਅਗਸਤ 1947 ਈਸਵੀ ਨੂੰ ਪਿਤਾ ਸ. ਤੇਜਾ ਸਿੰਘ ਅਤੇ ਮਾਤਾ ਸਰੱਸਤ ਕੌਰ ਦੇ ਘਰ ਮੁਹੱਲਾਂ ਸਿੱਖਾਂ, ਸੁਲਤਾਨਪੁਰ ਲੋਧੀ ਜਿਲ੍ਹਾ ਕਪੂਰਥਲਾ ਵਿੱਚ ਹੋਇਆ। ਆਪ ਜੀ ਨੇ ਆਪਣੀ ਮੁੱਢਲੀ ਵਿੱਦਿਆ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿੱਚ ਪੂਰੀ ਕੀਤੀ। ਮਿਤੀ 8 ਫਰਵਰੀ 1968  ਈ. ਵਿੱਚ ਆਪ ਦੀ ਸ਼ਾਦੀ ਪਿੰਡ ਠੱਟਾ ਨਵਾਂ ਵਿਖੇ ਮਾਸਟਰ ਹਰਬਖਸ਼ ਸਿੰਘ ਕਰੀਰ ਨਾਲ ਹੋਈ। ਆਪ ਜੀ ਨੇ 3 ਸਪੁੱਤਰਾਂ ਸੁਖਵਿੰਦਰ ਸਿੰਘ ਕਰੀਰ, ਦਲਵਿੰਦਰ ਸਿੰਘ ਕਰੀਰ ਅਤੇ ਹਰਜਿੰਦਰ ਸਿੰਘ ਕਰੀਰ ਨੂੰ ਜਨਮ ਦਿੱਤਾ। ਆਪ ਜੀ ਨੇ ਅਨੇਕਾਂ ਤੰਗੀਆਂ ਸਹਿੰਦੇ ਹੋਏ ਆਪਣੇ ਬੱਚਿਆਂ ਨੂੰ ਉਚੇਰੀ ਵਿੱਦਿਆ ਹਾਸਲ ਕਰਵਾਈ ਅਤੇ ਸਮੇਂ ਦੇ ਹਾਣੀ ਬਣਾਇਆ। ਆਪ ਜੀ ਬਹੁਤ ਹੀ ਇਮਾਨਦਾਰ, ਮਿਲਣਸਾਰ ਤੇ ਠੰਢੇ ਸੁਭਾਅ ਦੇ ਮਾਲਕ ਸਨ ਤੇ ਨੇਕੀ ਕਰੋ ਉਨ੍ਹਾਂ ਦੇ ਜੀਵਨ ਦਾ ਮੁੱਖ ਉਦੇਸ਼ ਸੀ। ਜੋ ਵੀ ਵਿਅਕਤੀ ਇੱਕ ਵਾਰ ਉਨ੍ਹਾਂ ਦੇ ਸੰਪਰਕ ਵਿੱਚ ਆਇਆ ਉਹ ਸਦਾ ਲਈ ਉਨ੍ਹਾਂ ਦਾ ਹੋ ਕੇ ਰਹਿ ਗਿਆ। ਉਨ੍ਹਾਂ ਵੱਲੋਂ ਕੀਤੇ ਉੱਤਮ ਕਾਰਜਾਂ ਕਰਕੇ ਉਹ ਹਮੇਸ਼ਾਂ ਲੋਕ ਮਨਾਂ ਵਿੱਚ ਵੱਸਦੇ ਰਹਿਣਗੇ।ਮਿਤੀ 30 ਨਵੰਬਰ 2016 ਨੂੰ ਸੰਖੇਪ ਜਿਹੀ ਬੀਮਾਰੀ ਪਿੱਛੋਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮਿਤੀ 10 ਦਸੰਬਰ 2016 ਦਿਨ ਸ਼ਨੀਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਹੋਵੇਗਾ। ਆਪ ਸਭ ਨੇ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਦੀ ਕਿਰਪਾਲਤਾ ਕਰਨੀ ਜੀ।