ਸਾਧੂ ਸਿੰਘ ਰਿਟਾਇਰਡ ਬੀ.ਪੀ.ਈ.ਓ. ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਦੇ ਨੌਜਵਾਨਾਂ ਨੇ ਖੇਡ ਮੈਦਾਨ ਅਤੇ ਪਿੰਡ ਵਿੱਚ 330 ਬੂਟੇ ਲਗਾਏ

50

ਪਿੰਡ ਵਿੱਚ ਨੌਜਵਾਨਾਂ ਵੱਲੋਂ ਚਲਾਈ ਜਾ ਰਹੀ ਵਿਕਾਸ ਦੀ ਲਹਿਰ ਨੂੰ ਹੋਰ ਪਰਪੱਕ ਕਰਦਿਆਂ ਅੱਜ ਪਿੰਡ ਦੇ ਨੌਜਵਾਨਾਂ ਵੱਲੋਂ ਸ. ਸਾਧੂ ਸਿੰਘ ਬੂਲਪੁਰ (ਰਿਟਾਇਰਡ ਬੀ.ਪੀ.ਈ.ਓ.) ਵੱਲੋਂ ਦਾਨ ਕੀਤੇ ਗਏ 330 ਛਾਂ ਦਾਰ ਬੂਟੇ, ਪਿੰਡ ਦੇ ਖੇਡ ਮੈਦਾਨ ਵਿੱਚ ਲਗਾਏ ਗਏ। ਬੂਟੇ ਲਾਉਣ ਦਾ ਅਗਾਜ਼ ਪਿੰਡ ਦੇ ਖੇਡ ਮੈਦਾਨ ਤੋਂ ਕੀਤਾ ਗਿਆ ਅਤੇ ਪਿੰਡ ਦੀਆਂ ਹੋਰ ਸਾਂਝੀਆਂ ਥਾਵਾਂ ਤੇ ਵੀ ਇਹ ਬੂਟੇ ਲਗਾਏ ਜਾਣਗੇ। ਜਿਕਰਯੋਗ ਹੈ ਕਿ ਪਿੰਡ ਦੇ ਸਮੂਹ ਨੌਜਵਾਨਾਂ ਵੱਲੋਂ ਨਗਰ ਨਿਵਾਸੀਆਂ ਅਤੇ ਵਿਦੇਸ਼ੀ ਵੀਰਾਂ ਵੱਲੋਂ ਕੀਤੀ ਗਈ ਆਰਥਿਕ ਸਹਾਇਤਾ ਨਾਲ ਪਿੰਡ ਦੇ ਖੇਡ ਮੈਦਾਨ ਨੂੰ ਭਰਤੀ ਪਾ ਕੇ ਉੱਚਾ ਕਰਵਾਇਆ ਗਿਆ ਹੈ ਅਤੇ ਹੁਣ ਇਸ ਖੇਡ ਮੈਦਾਨ ਦੇ ਆਲੇ ਦੁਆਲੇ ਛਾਂ ਦਾਰ ਬੂਟੇ ਲਗਾਏ ਜਾ ਰਹੇ ਹਨ। ਸ. ਸਾਧੂ ਸਿੰਘ ਬੂਲਪੁਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸਾਰੇ ਇਲਾਕੇ ਵਿੱਚ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ।