ਸਿਡਨੀ ਵਿਖੇ ਦਸਤਾਰ ਦੇ ਦੁਮਾਲਾ ਸਜਾਉਣ ਲਈ ਮੁਕਾਬਲੇ ਕਰਵਾਏ ਗਏ

105

1

ਸਿਡਨੀ ਦੇ ਗੁਰਦੁਆਰਾ ਪਾਰਕਲੀ ਸਾਹਿਬ ਸਿਡਨੀ ਆਸਟ੍ਰੇਲੀਆ ਵਿਖੇ ਦਸਤਾਰ ਦੇ ਦੁਮਾਲਾ ਸਜਾਉਣ ਲਈ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ‘ਚ ਵੱਡੀ ਗਿਣਤੀ ‘ਚ ਪੰਜਾਬੀ ਭਾਈਚਾਰੇ ਦੇ ਲੋਕ ਪਹੁੰਚੇ। ਇਸ ਪ੍ਰੋਗਰਾਮ ਸੰਬੰਧੀ ਜਾਣਕਾਰੀ ਦਿੰਦੇ ਜਸਬੀਰ ਸਿੰਘ ਥਿੰਦ ਨੇ ਦੱਸਿਆ ਕਿ ਨਵੀਂ ਪੀੜ੍ਹੀ ਨੂੰ ਸਿੱਖੀ ਸੰਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਸਿਡਨੀ ਵਿਚ ਇਹ ਉਪਰਾਲੇ ਕੀਤੇ ਗਏ, ਜੋ ਭਵਿੱਖ ਵਿਚ ਨਿਰੰਤਰ ਜਾਰੀ ਰਹਿਣਗੇ। ਇਸ ਪ੍ਰੋਗਰਾਮ ‘ਚ ਗੁਰਦੁਆਰੇ ਦੇ ਪ੍ਰਧਾਨ ਅਮਰਜੀਤ ਸਿੰਘ ਗਿਰਨ, ਸਕੱਤਰ ਜਸਬੀਰ ਸਿੰਘ ਥਿੰਦ, ਮਨਜੀਤ ਸਿੰਘ ਪੂਰੇਵਾਲ, ਗੁਰਪ੍ਰੀਤ ਸਿੰਘ, ਸੁਖਜੀਤ ਸਿੰਘ ਸੁੱਖੀ ਪੂਰੇਵਾਲ ਦਾ ਵਿਸ਼ੇਸ਼ ਸਹਿਯੋਗ ਰਿਹਾ।
ਇਸ ਪ੍ਰੋਗਰਾਮ ‘ਚ ਹਿੱਸਾ ਲੈਣ ਵਾਲੀਆਂ ਔਰਤਾਂ ਅਤੇ ਮਰਦ ਵਰਗ ‘ਚ ਪਹਿਲਾ ਤੇ ਦੂਸਰਾ ਸਥਾਨ ਜਿੱਤਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਘਰ ਦੀ ਮਹਾਨਤਾ, ਲੋੜ ਅਤੇ ਸਿੱਖ ਧਰਮ ਵਿਚ ਦਸਤਾਰ ਦੀ ਥਾਂ ਬਾਰੇ ਚਾਨਣਾ ਪਾਇਆ ਗਿਆ।