ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮੰਗੂਪੁਰ ਵੱਲੋਂ ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ।

70

(ਹੈਪੀ)-ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮੰਗੂਪੁਰ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਪੰਦਰਵਾੜੇ ਦੇ ਸਬੰਧ ਵਿਚ ਕਰਵਾਏ ਜਾ ਰਹੇ 15 ਦਿਨਾ ਸਮਾਗਮ ਦੇ 11ਵੇਂ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਹਰਜੀਤ ਸਿੰਘ ਨੇ ਹਾਜਰੀ ਭਰੀ ਅਤੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਸੰਬੋਧਨ ਕਰਦਿਆਂ ਭਾਈ ਹਰਜੀਤ ਸਿੰਘ ਨੇ ਗੁਰੂ ਅਰਜਨ ਦੇਵ, ਬਾਬਾ ਬੰਦਾ ਸਿੰਘ ਬਹਾਦਰ ਅਤੇ ਸਾਕਾ ਨੀਲਾ ਤਾਰਾ ਬਾਰੇ ਵਿਸਥਾਰ ਨਾਲ ਸੰਗਤਾਂ ਨੂੰ ਜਾਣਕਾਰੀ ਦਿੱਤੀ | ਉਨ•ਾਂ ਦੇਹ ਧਾਰੀ ਗੁਰੂ ਡੰਮ ‘ਤੇ ਚੋਟ ਕਰਦਿਆਂ ਸੰਗਤਾਂ ਨੂੰ ਸ਼ਬਦ ਗੁਰੂ ਧੰਨ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦੀ ਅਪੀਲ ਕੀਤੀ | ਉਨ•ਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ, ਬਾਬਾ ਬੰਦਾ ਸਿੰਘ ਬਹਾਦਰ ਅਤੇ ਉਨ•ਾਂ ਦੇ ਸਾਥੀ ਸ਼ਹੀਦ ਸਿੰਘਾਂ ਅਤੇ ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਸ਼ੇਸ਼ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ, ਜਿਸ ਦੌਰਾਨ ਬੱਚਿਆਂ ਨੂੰ ਸਿੱਖ ਇਤਹਾਸ, ਗੁਰਬਾਣੀ, ਰਹਿਤ ਮਰਿਆਦਾ ਅਤੇ ਜੀਵਨ ਜਾਂਚ ਦਿ੍ੜ ਕਰਵਾਈ ਜਾਵੇਗੀ | ਉਨ•ਾਂ ਦੱਸਿਆ ਕਿ ਇਸੇ ਲੜੀ ਤਹਿਤ 9, 10 ਅਤੇ 11 ਜੂਨ 2016 ਨੂੰ ਪਿੰਡ ਮੰਗੂਪੁਰ ਵਿਖੇ ਵੀ 3 ਦਿਨਾ ਗੁਰਮਤਿ ਕੈਂਪ ਲਗਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਪਿੰਡ ਢੁਡੀਆਂਵਾਲ, ਬਲੇਰਖਾਨ ਪੁਰ, ਰਹੀਮਪੁਰ, ਗੁਰਦੁਆਰਾ ਦਮਦਮਾ ਸਾਹਿਬ ਠੱਟਾ ਪੁਰਾਣਾ, ਅਹਿਮਦਪੁਰ, ਕੋਟ ਗੋਬਿੰਦਪੁਰ ਅਤੇ ਕਭਪੂਰਥਲਾ ਵਿਚ ਵੀ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ | ਇਸ ਦੌਰਾਨ ਬੱਚਿਆਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂਆਂ ਨੂੰ ਮੈਡਲ ਅਤੇ ਗੁਰਮਤਿ ਸਾਹਿਤ ਇਨਾਮ ਵਜੋਂ ਪ੍ਰਦਾਨ ਕੀਤੇ ਜਾਣਗੇ | ਅੱਜ ਦੇ ਸਮਾਗਮ ਦੌਰਾਨ ਸ: ਰੇਸ਼ਮ ਸਿੰਘ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਮਲਕੀਤ ਸਿੰਘ, ਗੁਰਚਰਨ ਸਿੰਘ ਸਰਪੰਚ, ਪ੍ਰੀਤਮ ਸਿੰਘ, ਬਚਿੱਤਰ ਸਿੰਘ, ਗੁਰਮੇਜ਼ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ, ਚਰਨ ਸਿੰਘ, ਕਰਨੈਲ ਸਿੰਘ, ਜਗੀਰ ਸਿੰਘ, ਬਲਕਾਰ ਸਿੰਘ, ਕੇਵਲ ਸਿੰਘ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਇਸ ਮੌਕੇ ਪਿੰਡ ਦੇ ਨੌਜਵਾਨਾਂ ਨੇ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ |