ਸੋਮਵਾਰ 17 ਅਕਤੂਬਰ 2016 (2 ਕੱਤਕ ਸੰਮਤ 548 ਨਾਨਕਸ਼ਾਹੀ)

32

Damdama Sahib Thatta

ਸੋਮਵਾਰ 17 ਅਕਤੂਬਰ 2016 (2 ਕੱਤਕ ਸੰਮਤ 548 ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥ {ਅੰਗ 626}

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫ਼ਤਿਸਾਲਾਹ ਕਰਨੀ, ਅੱਠੇ ਪਹਿਰ ਪਰਮਾਤਮਾ ਦੀ ਸਿਫ਼ਤਿਸਾਲਾਹ ਦੇ ਗੀਤ ਗਾਣੇ-(ਇਹ ਦਾਤਿ) ਪੂਰੇ ਗੁਰੂ ਤੋਂ ਹੀ ਮਿਲਦੀ ਹੈ।ਰਹਾਉ। ਹੇ ਭਾਈ! ਜਿਸ ਦੇ ਹਿਰਦੇਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪ੍ਰੀਤਮਪ੍ਰਭੂ ਨੇ ਉਹ ਹਿਰਦਾਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ। ਹੇ ਭਾਈ! (ਜਦੋਂ ਕਿਸੇ ਵਡਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੂਰ ਕਰ ਲਿਆ।੧। ਹੇ ਭਾਈ! ਪਰਮਾਤਮਾ ਦੇ ਸਰੂਪ ਦੀ ਗੱਲਬਾਤ ਦੱਸੀ ਨਹੀਂ ਜਾ ਸਕਦੀ। ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੀ ਸਿਫ਼ਤਿਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ। ਹੇ ਨਾਨਕ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ, ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ।੨।੨।੬੬।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

www.thatta.in | fb/PindThatta | twitter@Pind_Thatta | YouTube/PindThatta | WhatsApp: 98728-98928