ਸੋਮਵਾਰ 23 ਮਾਰਚ 2015 (ਮੁਤਾਬਿਕ 10 ਚੇਤ ਸੰਮਤ 547 ਨਾਨਕਸ਼ਾਹੀ)

37
Today's Mukhwak from G.Damdama Sahib Thatta

Huqamਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ {ਅੰਗ 704}

ਪਦਅਰਥ: ਅਗਮਅਪਹੁੰਚ। ਕਥਨੁ ਨ ਜਾਇਬਿਆਨ ਨਹੀਂ ਹੋ ਸਕਦਾ। ਅਕਥੁਬਿਆਨ ਤੋਂ ਪਰੇ। ਪ੍ਰਭਹੇ ਪ੍ਰਭੂ! ਰਾਖਨ ਕਉਰੱਖਿਆ ਕਰਨ ਲਈ। ਸਮਰਥੁਤਾਕਤ ਵਾਲਾ।੧। ਪ੍ਰਭਹੇ ਪ੍ਰਭੂ! ਗਨਉਮੈਂ ਗਿਣਾਂ, ਗਨਉਂ। ਅਸੰਖਗਿਣਤੀ ਤੋਂ ਪਰੇ, ਅਣਗਿਣਤ। ਖਤੇਪਾਪ। ਫੇਰੇਗੇੜੇ। ਨਿਤ ਪ੍ਰਤਿਸਦਾ ਹੀ। ਸਦਸਦਾ। ਬਿਕਰਾਲਭਿਆਨਕ। ਤਉ ਪ੍ਰਸਾਦੀਤੇਰੀ ਕਿਰਪਾ ਨਾਲ। ਘੂਲੀਐਬਚ ਸਕੀਦਾ ਹੈ। ਲੂਕ ਕਰਤਲੁਕਾਉ ਕਰਦਿਆਂ। ਬਿਖੜੇਔਖੇ। ਨੇਰ ਹੂ ਤੇ ਨੇਰਿਆਨੇੜੇ ਤੋਂ ਨੇੜੇ। ਭਵਜਲਸੰਸਾਰਸਮੁੰਦਰ। ਫੇਰਿਆਗੇੜਾਂ ਵਿਚੋਂ।੧।

ਅਰਥ: ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ,ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।