ਸੋਮਵਾਰ 26 ਅਕਤੂਬਰ 2015 (10 ਕੱਤਕ ਸੰਮਤ 547 ਨਾਨਕਸ਼ਾਹੀ)

46
Today's Mukhwak from G.Damdama Sahib Thatta

Today's Mukhwak from G.Damdama Sahib Thatta

ਰਾਗੁ ਸੋਰਠਿ ਵਾਰ ਮਹਲੇ ੪ ਕੀ  ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੧ ॥

ਸੋਰਠਿ ਸਦਾ ਸੁਹਾਵਣੀ ਜੇ ਸਚਾ ਮਨਿ ਹੋਇ ॥ ਦੰਦੀ ਮੈਲੁ ਨ ਕਤੁ ਮਨਿ ਜੀਭੈ ਸਚਾ ਸੋਇ ॥ ਸਸੁਰੈ ਪੇਈਐ ਭੈ ਵਸੀ ਸਤਿਗੁਰੁ ਸੇਵਿ ਨਿਸੰਗ ॥ ਪਰਹਰਿ ਕਪੜੁ ਜੇ ਪਿਰ ਮਿਲੈ ਖੁਸੀ ਰਾਵੈ ਪਿਰੁ ਸੰਗਿ ॥ ਸਦਾ ਸੀਗਾਰੀ ਨਾਉ ਮਨਿ ਕਦੇ ਨ ਮੈਲੁ ਪਤੰਗੁ ॥ ਦੇਵਰ ਜੇਠ ਮੁਏ ਦੁਖਿ ਸਸੂ ਕਾ ਡਰੁ ਕਿਸੁ ॥ ਜੇ ਪਿਰ ਭਾਵੈ ਨਾਨਕਾ ਕਰਮ ਮਣੀ ਸਭੁ ਸਚੁ ॥੧॥ ਮਃ ੪ ॥ ਸੋਰਠਿ ਤਾਮਿ ਸੁਹਾਵਣੀ ਜਾ ਹਰਿ ਨਾਮੁ ਢੰਢੋਲੇ ॥ ਗੁਰ ਪੁਰਖੁ ਮਨਾਵੈ ਆਪਣਾ ਗੁਰਮਤੀ ਹਰਿ ਹਰਿ ਬੋਲੇ ॥ ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥ ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮਨੁ ਅਨਤ ਨ ਕਾਹੂ ਡੋਲੇ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੋਲ ਗੋਲੇ ॥੨॥ ਪਉੜੀ ॥ ਤੂ ਆਪੇ ਸਿਸਟਿ ਕਰਤਾ ਸਿਰਜਣਹਾਰਿਆ ॥ ਤੁਧੁ ਆਪੇ ਖੇਲੁ ਰਚਾਇ ਤੁਧੁ ਆਪਿ ਸਵਾਰਿਆ ॥ ਦਾਤਾ ਕਰਤਾ ਆਪਿ ਆਪਿ ਭੋਗਣਹਾਰਿਆ ॥ ਸਭੁ ਤੇਰਾ ਸਬਦੁ ਵਰਤੈ ਉਪਾਵਣਹਾਰਿਆ ॥ ਹਉ ਗੁਰਮੁਖਿ ਸਦਾ ਸਲਾਹੀ ਗੁਰ ਕਉ ਵਾਰਿਆ ॥੧॥ {ਅੰਗ 642}

ਅਰਥ: ਸੋਰਠਿ ਰਾਗਣੀ ਸਦਾ ਸੋਹਣੀ ਲੱਗੇ ਜੇ (ਇਸ ਦੀ ਰਾਹੀਂ ਪ੍ਰਭੂ ਦੇ ਗੁਣ ਗਾਂਵਿਆਂ) ਸਦਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਵੱਸ ਪਏ, ਨਿੰਦਿਆ ਕਰਨ ਦੀ ਵਾਦੀ ਨਾਹ ਰਹੇ, ਮਨ ਵਿਚ ਕਿਸੇ ਨਾਲ ਵੈਰਵਿਰੋਧ ਨਾਹ ਹੋਵੇ, ਤੇ ਜੀਭ ਉਤੇ ਉਹ ਸੱਚਾ ਮਾਲਕ ਹੋਵੇ। (ਇਸ ਤਰ੍ਹਾਂ ਜੀਵਇਸਤ੍ਰੀ) ਲੋਕ ਪਰਲੋਕ ਵਿਚ (ਪਰਮਾਤਮਾ ਦੇ) ਡਰ ਵਿਚ ਜੀਵਨ ਗੁਜ਼ਾਰਦੀ ਹੈ ਤੇ ਗੁਰੂ ਦੀ ਸੇਵਾ ਕਰ ਕੇ ਨਿਝੱਕ ਹੋ ਜਾਂਦੀ ਹੈ (ਭਾਵ, ਕੋਈ ਸਹਿਮ ਦੱਬਾ ਨਹੀਂ ਪਾਂਦਾ)ਵਿਖਾਵਾ ਛੱਡ ਕੇ ਜੇ ਪਤੀਪ੍ਰਭੂ ਨੂੰ ਮਿਲ ਪਏ ਤਾਂ ਪਤੀ ਭੀ ਤ੍ਰੁੱਠ ਕੇ ਇਸ ਨੂੰ ਆਪਣੇ ਨਾਲ ਮਿਲਾਂਦਾ ਹੈ; ਜਿਸ ਜੀਵਇਸਤ੍ਰੀ ਦੇ ਮਨ ਵਿਚ ਪ੍ਰਭੂ ਦਾ ਨਾਮ ਟਿਕ ਜਾਏ ਉਹ (ਇਸ ਨਾਮਸਿੰਗਾਰ ਨਾਲ) ਸਦਾ ਸਜੀ ਰਹਿੰਦੀ ਹੈ ਤੇ ਕਦੇ (ਵਿਕਾਰਾਂ ਦੀ ਉਸ ਨੂੰ) ਰਤਾ ਭਰ ਭੀ ਮੈਲ ਨਹੀਂ ਲੱਗਦੀ। ਉਸ ਜੀਵਇਸਤ੍ਰੀ ਦੇ ਕਾਮਾਦਿਕ ਵਿਕਾਰ ਮੁੱਕ ਜਾਂਦੇ ਹਨ, ਮਾਇਆ ਦਾ ਭੀ ਕੋਈ ਦਬਾਅ ਉਸ ਉਤੇ ਨਹੀਂ ਰਹਿ ਜਾਂਦਾ। ਹੇ ਨਾਨਕ! (ਪ੍ਰਭੂਪਤੀ ਨੂੰ ਮਨ ਵਿਚ ਵਸਾ ਕੇ) ਜੇ ਜੀਵਇਸਤ੍ਰੀ ਪਤੀਪ੍ਰਭੂ ਨੂੰ ਚੰਗੀ ਲੱਗੇ ਤਾਂ ਉਸ ਦੇ ਮੱਥੇ ਤੇ ਭਾਗਾਂ ਦਾ ਟਿੱਕਾ (ਸਮਝੋ) ਉਸ ਨੂੰ ਹਰ ਥਾਂ ਸੱਚਾ ਪ੍ਰਭੂ ਹੀ (ਦਿੱਸਦਾ ਹੈ)੧। ਸੋਰਠਿ ਰਾਗਣੀ ਤਦੋਂ ਸੋਹਣੀ ਹੈ, ਜੇ (ਇਸ ਦੀ ਰਾਹੀਂ ਜੀਵਇਸਤ੍ਰੀ) ਹਰੀ ਦੇ ਨਾਮ ਦੀ ਖੋਜ ਕਰੇ, ਆਪਣੇ ਵੱਡੇ ਪਤੀ ਹਰੀ ਨੂੰ ਪ੍ਰਸੰਨ ਕਰੇ ਤੇ ਸਤਿਗੁਰੂ ਦੀ ਸਿੱਖਿਆ ਲੈ ਕੇ ਪ੍ਰਭੂ ਦਾ ਸਿਮਰਨ ਕਰੇ; ਦਿਨ ਰਾਤ ਹਰੀ ਦੇ ਪ੍ਰੇਮ ਦੀ ਖਿੱਚੀ ਹੋਈ ਆਪਣੇ (ਸਰੀਰਰੂਪ) ਚੋਲੇ ਨੂੰ ਹਰੀ ਦੇ ਰੰਗ ਵਿਚ ਰੰਗੀ ਰੱਖੇ। ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ ਪਰਮਾਤਮਾ ਜਿਹਾ ਕੋਈ ਪੁਰਖ ਨਹੀਂ ਲੱਭਾ। ਗੁਰੂ ਸਤਿਗੁਰੂ ਨੇ ਹਰੀ ਦਾ ਨਾਮ (ਮੇਰੇ ਹਿਰਦੇ ਵਿਚ) ਦ੍ਰਿੜ੍ਹ ਕੀਤਾ ਹੈ, (ਇਸ ਕਰ ਕੇ ਹੁਣ) ਮੇਰਾ ਮਨ ਕਿਧਰੇ ਡੋਲਦਾ ਨਹੀਂ; ਦਾਸ ਨਾਨਕ ਪ੍ਰਭੂ ਦਾ ਦਾਸ ਹੈ ਤੇ ਗੁਰੂ ਸਤਿਗੁਰੂ ਦੇ ਦਾਸਾਂ ਦਾ ਦਾਸ ਹੈ। ਹੇ ਸਿਰਜਣਹਾਰ! ਤੂੰ ਆਪ ਹੀ ਸੰਸਾਰ ਦੇ ਰਚਣ ਵਾਲਾ ਹੈਂ; (ਸੰਸਾਰਰੂਪ) ਖੇਡ ਬਣਾ ਕੇ ਤੂੰ ਆਪ ਹੀ ਇਸ ਨੂੰ ਸੋਹਣਾ ਬਣਾਇਆ ਹੈ; ਸੰਸਾਰ ਰਚਣ ਵਾਲਾ ਤੂੰ ਆਪ ਹੈਂ। ਇਸ ਨੂੰ ਦਾਤਾਂ ਬਖ਼ਸ਼ਣ ਵਾਲਾ ਭੀ ਤੂੰ ਆਪ ਹੀ ਹੈਂ, ਉਹਨਾਂ ਦਾਤਾਂ ਨੂੰ ਭੋਗਣ ਵਾਲਾ ਭੀ ਤੂੰ ਹੀ ਹੈਂ; ਹੇ ਪੈਦਾ ਕਰਨ ਵਾਲੇ! ਸਭ ਥਾਈਂ ਤੇਰੀ ਜੀਵਨਰੌ ਵਰਤ ਰਹੀ ਹੈ। (ਪਰ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਜਿਸ ਦੇ ਸਨਮੁਖ ਹੋ ਕੇ ਤੇਰੀ ਸਿਫ਼ਤਿਸਾਲਾਹ ਸਦਾ ਕਰ ਸਕਦਾ ਹਾਂ।੧।