ਸੋਮਵਾਰ 27 ਅਕਤੂਬਰ 2014 (ਮੁਤਾਬਿਕ 11 ਕੱਤਕ ਸੰਮਤ 546 ਨਾਨਕਸ਼ਾਹੀ)

47

11

ਸੋਰਠਿ ਮਹਲਾ ੫ ॥ ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥ ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥ ਹੋਈ ਰਾਜੇ ਰਾਮ ਕੀ ਰਖਵਾਲੀ ॥ ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥ ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥ ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥ {ਅੰਗ 620}

ਪਦਅਰਥ: ਦੁਰਤੁ—{दुरित} ਪਾਪ। ਪ੍ਰਭਿਪ੍ਰਭੂ ਨੇ। ਆਪੇਆਪ ਹੀ। ਸਭੁਸਾਰਾ। ਉਬਾਰਿਆ—(ਪਾਪਾਂ ਤੋਂ) ਬਚਾਇਆ ਹੈ। ਪਾਰਬ੍ਰਹਮਿਪਾਰਬ੍ਰਹਮ ਨੇ। ਬਿਰਦੁਮੁੱਢਕਦੀਮਾਂ ਦਾ ਸੁਭਾਉ। ਸਮਾਰਿਆਚੇਤੇ ਰੱਖਿਆ ਹੈ।੧।

ਰਾਜੇ ਰਾਮ ਕੀਰਾਮ ਰਾਜੇ ਕੀ, ਪ੍ਰਭੂਪਾਤਿਸ਼ਾਹ ਦੀ। ਰਖਵਾਲੀਰਾਖੀ, ਸਹਾਇਤਾ। ਸਹਜਆਤਮਕ ਅਡੋਲਤਾ। ਸੁਖਾਲੀਸੁਖੀ।ਰਹਾਉ।

ਪਤਿਤ ਉਧਾਰਣੁਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਵਿਕਾਰਾਂ ਤੋਂ) ਬਚਾਣ ਵਾਲਾ। ਮੋਹਿਮੈਨੂੰ। ਤਿਸ ਕਾ—{ਲਫ਼ਜ਼ ਤਿਸੁਦਾ ੁ ਸੰਬੰਧਕ ਕਾਦੇ ਕਾਰਨ ਉੱਡ ਗਿਆ ਹੈ}ਭਰਵਾਸਾਆਸਰਾ। ਸਭਿਸਾਰੇ। ਸੁਣਿਸੁਣੈ, ਸੁਣਦਾ ਹੈ।੨।

ਅਰਥ: ਹੇ ਭਾਈ! ਪ੍ਰਭੂਪਾਤਿਸ਼ਾਹ (ਜਿਸ ਮਨੁੱਖ ਦੀ ਪਾਪਾਂ ਵਲੋਂ) ਰਾਖੀ ਕਰਦਾ ਹੈ, ਉਸ ਦਾ ਮਨ ਸੁਖੀ ਹੋ ਜਾਂਦਾ ਹੈ, ਉਸ ਦਾ ਸਰੀਰ ਸੁਖੀ ਹੋ ਜਾਂਦਾ ਹੈ। (ਹੇ ਭਾਈ! ਤੁਸੀਂ ਭੀ) ਪਰਮਾਤਮਾ ਦੀ ਸਿਫ਼ਤਿਸਾਲਾਹ ਦੇ ਗੀਤ ਗਾਇਆ ਕਰੋ, (ਤੁਹਾਨੂੰ ਭੀ) ਸੁਖ ਮਿਲਣਗੇ, ਆਤਮਕ ਅਡੋਲਤਾ ਦੇ ਆਨੰਦ ਮਿਲਣਗੇ।ਰਹਾਉ।

(ਹੇ ਭਾਈ! ਜਿਸ ਮਨੁੱਖ ਉੱਤੇ ਪਾਰਬ੍ਰਹਮ ਪ੍ਰਭੂ ਨੇ ਮੇਹਰ (ਦੀ ਨਿਗਾਹ) ਕੀਤੀ, (ਉਸ ਨੂੰ ਗੁਰੂ ਮਿਲਾ ਕੇ) ਪ੍ਰਭੂ ਨੇ ਉਸ ਦਾ ਪਿਛਲਾ ਕੀਤਾ) ਪਾਪ (ਉਸ ਦੇ ਅੰਦਰੋਂ) ਦੂਰ ਕਰ ਦਿੱਤਾ। (ਇਸ ਤਰ੍ਹਾਂ) ਪ੍ਰਭੂ ਆਪ ਹੀ ਸਾਰੇ ਸੰਸਾਰ ਨੂੰ (ਵਿਕਾਰਾਂ ਤੋਂ) ਬਚਾਂਦਾ ਹੈ। ਆਪਣਾ ਮੁੱਢਕਦੀਮਾਂ ਦਾ (ਦਇਆਪਿਆਰ ਵਾਲਾ) ਸੁਭਾਉ ਚੇਤੇ ਰੱਖਦਾ ਹੈ।੧।

ਹੇ ਭਾਈ! ਮੇਰਾ ਗੁਰੂ ਵਿਕਾਰੀਆਂ ਨੂੰ (ਵਿਕਾਰਾਂ ਤੋਂ) ਬਚਾਣ ਵਾਲਾ ਹੈ। ਮੈਨੂੰ ਭੀ ਉਸ ਦਾ (ਹੀ) ਸਹਾਰਾ ਹੈ। ਜਿਸ ਸਦਾ ਕਾਇਮ ਰਹਿਣ ਵਾਲੇ ਮਾਲਕ ਨੇ ਸਾਰੇ ਜੀਵ (ਗੁਰੂ ਦੀ ਸ਼ਰਨ ਪਾ ਕੇ) ਬਖ਼ਸ਼ ਲਏ ਹਨ (ਜੇਹੜਾ ਸਦਾਥਿਰ ਪ੍ਰਭੂ ਵਿਕਾਰੀਆਂ ਨੂੰ ਭੀ ਗੁਰੂ ਦੀ ਸ਼ਰਨ ਪਾ ਕੇ ਬਖ਼ਸ਼ਦਾ ਆ ਰਿਹਾ ਹੈ), ਉਹ ਪ੍ਰਭੂ ਨਾਨਕ ਦੀ ਅਰਜ਼ੋਈ ਭੀ ਸੁਣਨ ਵਾਲਾ ਹੈ।੨।੧੭।੪੫।