ਸੋਮਵਾਰ 4 ਮਈ 2015 (ਮੁਤਾਬਿਕ 21 ਵੈਸਾਖ ਸੰਮਤ 547 ਨਾਨਕਸ਼ਾਹੀ)

30
Today's Mukhwak from G.Damdama Sahib Thatta

Huqam

ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥ {ਅੰਗ 713-714}

ਪਦਅਰਥ: ਰਸਨਾਜੀਭ (ਨਾਲ)ਨਿਧਿਖ਼ਜ਼ਾਨਾ, ਸੁਖਾਂ ਦਾ ਖ਼ਜ਼ਾਨਾ। ਸਹਜੁਆਤਮਕ ਅਡੋਲਤਾ। ਰਹਸੁਖ਼ੁਸ਼ੀ। ਮੁਨਿਮਨ ਵਿਚ। ਪਲਾਇਣਦੌੜ ਜਾਂਦੇ ਹਨ।੧।ਰਹਾਉ। ਮਾਗਹਿ—(ਜੀਵ) ਮੰਗਦੇ ਹਨ। ਸੇਵਿਸੇਵ ਕੇ। ਰਸਾਇਣਸਾਰੇ ਰਸਾਂ ਦਾ ਘਰ। ਤੇਤੋਂ। ਛੂਟਹਿਬਚ ਜਾਂਦੇ ਹਨ। ਭਵਜਲੁਸੰਸਾਰਸਮੁੰਦਰ।੧। ਤਤੁਅਸਲੀਅਤ, ਅਸਲ ਸਿੱਟਾ। ਪਰਾਇਣਆਸਰੇ। ਅਬਿਨਾਸੀ ਖੇਮਕਦੇ ਨਾਸ ਨਾਹ ਹੋਣ ਵਾਲਾ ਸੁਖ। ਚਾਹਹਿਤੂੰ ਚਾਹੁੰਦਾ ਹੈਂ।੨। 

ਅਰਥ: ਹੇ ਭਾਈ! (ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ।੧।ਰਹਾਉ। ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ, (ਨਿਰਾ ਇਹੀ ਨਹੀਂ, ਪ੍ਰਭੂ ਦੀ ਸੇਵਾਭਗਤੀ ਕਰਨ ਵਾਲੇ ਮਨੁੱਖ) ਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।੧। ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ। ਹੇ ਨਾਨਕ! (ਆਖਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ।੨।੫।੧੦।