ਸੋਮਵਾਰ 6 ਅਕਤੂਬਰ 2014 (ਮੁਤਾਬਿਕ 21 ਅੱਸੂ ਸੰਮਤ 546 ਨਾਨਕਸ਼ਾਹੀ)

36

11

ਸੂਹੀ ਮਹਲਾ ੫ ॥ ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥ ਤਿਨ੍ਹ੍ਹ ਕੀ ਸੋਭਾ ਸਭਨੀ ਥਾਈ ਜਿਨ੍ਹ੍ਹ ਪ੍ਰਭ ਕੇ ਚਰਣ ਪਰਾਤੇ ॥੧॥ ਮੇਰੇ ਰਾਮ ਹਰਿ ਸੰਤਾ ਜੇਵਡੁ ਨ ਕੋਈ ॥ ਭਗਤਾ ਬਣਿ ਆਈ ਪ੍ਰਭ ਅਪਨੇ ਸਿਉ ਜਲਿ ਥਲਿ ਮਹੀਅਲਿ ਸੋਈ ॥੧॥ ਰਹਾਉ ॥ ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ ਤਾ ਕੈ ਨੇੜਿ ਨ ਆਵੈ ॥ ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨ੍ਹ੍ਹ ਹਰਿ ਸਿਉ ਆਣਿ ਮਿਲਾਵੈ ॥੨॥ ਮਾਇਆ ਮੋਹ ਭਰਮੁ ਭਉ ਕਾਟੈ ਸੰਤ ਸਰਣਿ ਜੋ ਆਵੈ ॥ ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥੩॥ ਜਨ ਕੀ ਮਹਿਮਾ ਕੇਤਕ ਬਰਨਉ ਜੋ ਪ੍ਰਭ ਅਪਨੇ ਭਾਣੇ ॥ ਕਹੁ ਨਾਨਕ ਜਿਨ ਸਤਿਗੁਰੁ ਭੇਟਿਆ ਸੇ ਸਭ ਤੇ ਭਏ ਨਿਕਾਣੇ ॥੪॥੪॥੫੧॥ {ਅੰਗ 748}

ਪਦਅਰਥ: ਕਰੈ—(ਪਰਮਾਤਮਾ) ਕਰਦਾ ਹੈ। ਪ੍ਰਭ ਮਾਨਹਿਪ੍ਰਭੂ ਦਾ ਕੀਤਾ ਮੰਨਦੇ ਹਨ। ਓਇਉਹ ਸੰਤ ਜਨ {ਲਫ਼ਜ਼ ਓਹੁਤੋਂ ਬਹੁਵਚਨ}ਰੰਗਿਰੰਗ ਵਿਚ। ਰਾਤੇਰੰਗੇ ਹੋਏ। ਥਾਈਥਾਈਂ, ਥਾਵਾਂ ਵਿਚ। ਪਰਾਤੇਪਛਾਣੇ, ਸਾਂਝ ਪਾ ਲਈ।੧।

ਜੇਵਡੁਜੇਡਾ, ਬਰਾਬਰ ਦਾ। ਸਿਉਨਾਲ। ਜਲਿਜਲ ਵਿਚ। ਥਲਿਧਰਤੀ ਵਿਚ। ਮਹੀਅਲਿਮਹੀ ਤਲਿ, ਧਰਤੀ ਦੇ ਤਲ ਉਤੇ, ਪੁਲਾੜ ਵਿਚ, ਆਕਾਸ਼ ਵਿਚ।੧।ਰਹਾਉ।

ਕੋਟਿ ਅਪ੍ਰਾਧੀਕ੍ਰੋੜਾਂ ਪਾਪ ਕਰਨ ਵਾਲਾ। ਸੰਗਿਸੰਗਤਿ ਵਿਚ। ਉਭਰੈਵਿਕਾਰਾਂ ਤੋਂ ਬਚ ਜਾਂਦਾ ਹੈ। ਕੈ ਨੇੜਿਦੇ ਨੇੜੇ। ਸਿਉਨਾਲ। ਆਣਿਲਿਆ ਕੇ।੨।

ਭਰਮੁਭਟਕਣਾ। ਕਰਿਕਰ ਕੇ, ਧਾਰ ਕੇ। ਤੇਤੋਂ, ਪਾਸੋਂ।੩।

ਮਹਿਮਾਵਡਿਆਈ। ਕੇਤਕਕਿਤਨੀ ਕੁ। ਬਰਨਉਬਰਨਉਂ, ਮੈਂ ਬਿਆਨ ਕਰਾਂ। ਭਾਣੇਚੰਗੇ ਲੱਗੇ। ਸਭ ਤੇਸਾਰੀ ਲੁਕਾਈ ਤੋਂ। ਨਿਕਾਣੇਬੇਮੁਥਾਜ।੪।

ਅਰਥ: ਹੇ ਮੇਰੇ ਪ੍ਰਭੂ! ਤੇਰੇ ਸੰਤਾਂ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਹੇ ਭਾਈ! ਸੰਤ ਜਨਾਂ ਦੀ ਪਰਮਾਤਮਾ ਨਾਲ ਡੂੰਘੀ ਪ੍ਰੀਤਿ ਬਣੀ ਰਹਿੰਦੀ ਹੈ, ਉਹਨਾਂ ਨੂੰ ਪਰਮਾਤਮਾ ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਵੱਸਦਾ ਦਿੱਸਦਾ ਹੈ।੧।ਰਹਾਉ।

ਹੇ ਭਾਈ! ਉਹ ਸੰਤ ਜਨ ਪਰਮਾਤਮਾ ਦੇ ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ। ਜੋ ਕੁਝ ਪਰਮਾਤਮਾ ਕਰਦਾ ਹੈ, ਉਸ ਨੂੰ ਉਹ ਪਰਮਾਤਮਾ ਦਾ ਕੀਤਾ ਹੀ ਮੰਨਦੇ ਹਨ। ਹੇ ਭਾਈ! ਜਿਨ੍ਹਾਂ ਪਰਮਾਤਮਾ ਦੇ ਚਰਨਾਂ ਨਾਲ ਸਾਂਝ ਪਾ ਲਈ, ਉਹਨਾਂ ਦੀ ਵਡਿਆਈ ਸਭ ਥਾਵਾਂ ਵਿਚ (ਖਿੱਲਰ ਜਾਂਦੀ ਹੈ)੧।

ਹੇ ਭਾਈ! ਕ੍ਰੋੜਾਂ ਅਪਰਾਧ ਕਰਨ ਵਾਲਾ ਮਨੁੱਖ ਭੀ ਸੰਤ ਦੀ ਸੰਗਤਿ ਵਿਚ (ਟਿਕ ਕੇ) ਵਿਕਾਰਾਂ ਤੋਂ ਬਚ ਜਾਂਦਾ ਹੈ, (ਫਿਰ) ਜਮ ਉਸ ਦੇ ਨੇੜੇ ਨਹੀਂ ਆਉਂਦਾ। ਜੇ ਕੋਈ ਮਨੁੱਖ ਅਨੇਕਾਂ ਜਨਮਾਂ ਤੋਂ ਪਰਮਾਤਮਾ ਨਾਲੋਂ ਵਿਛੁੜਿਆ ਹੋਵੇਸੰਤ ਅਜੇਹੇ ਅਨੇਕਾਂ ਮਨੁੱਖਾਂ ਨੂੰ ਲਿਆ ਕੇ ਪਰਮਾਤਮਾ ਨਾਲ ਮਿਲਾ ਦੇਂਦਾ ਹੈ।੨।

ਹੇ ਭਾਈ! ਜੇਹੜਾ ਭੀ ਮਨੁੱਖ ਸੰਤ ਦੀ ਸਰਨ ਆ ਪੈਂਦਾ ਹੈ, ਸੰਤ ਉਸ ਦੇ ਅੰਦਰੋਂ ਮਾਇਆ ਦਾ ਮੋਹ, ਭਟਕਣਾ, ਡਰ ਦੂਰ ਕਰ ਦੇਂਦਾ ਹੈ। ਮਨੁੱਖ ਜਿਹੋ ਜਿਹੀ ਵਾਸਨਾ ਧਾਰ ਕੇ ਪ੍ਰਭੂ ਦਾ ਸਿਮਰਨ ਕਰਦਾ ਹੈ ਉਹ ਉਹੀ ਫ਼ਲ ਸੰਤ ਜਨਾਂ ਤੋਂ ਪ੍ਰਾਪਤ ਕਰ ਲੈਂਦਾ ਹੈ।੩।

ਹੇ ਭਾਈ! ਜੇਹੜੇ ਸੇਵਕ ਆਪਣੇ ਪ੍ਰਭੂ ਨੂੰ ਪਿਆਰੇ ਲੱਗ ਚੁਕੇ ਹਨ, ਮੈਂ ਉਹਨਾਂ ਦੀ ਕਿਤਨੀ ਕੁ ਵਡਿਆਈ ਬਿਆਨ ਕਰਾਂ? ਹੇ ਨਾਨਕ! ਆਖਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪਿਆ, ਉਹ ਸਾਰੀ ਲੁਕਾਈ ਤੋਂ ਬੇਮੁਥਾਜ ਹੋ ਗਏ।੪।੪।੫੧।