ਸੰਤ ਬਾਬਾ ਕਰਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ 22ਵੀਂ ਅਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਦੀ 13ਵੀਂ ਬਰਸੀ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ 16-17 ਅਕਤੂਬਰ ਨੂੰ ਮਨਾਈ ਗਈ। ਮਿਤੀ 16 ਦੀ ਰਾਤ ਮਨੋਹਰ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਸੰਤ ਬਾਬਾ ਗੁਰਦੀਪ ਸਿੰਘ ਜੀ ਖੁਜਾਲੇ ਵਾਲੇ, ਭਾਈ ਭਗਵਾਨ ਸਿੰਘ ਜੌਹਲ, ਬਾਬਾ ਗੁਰਮੀਤ ਸਿੰਘ ਜੀ ਇੰਗਲੈਂਡ ਵਾਲਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। 17 ਅਕਤੂਬਰ ਨੂੰ 37 ਸ੍ਰੀ ਅਖੰਡ ਪਾਠ ਸਾਹਿਬ ਦੇ ਨਿਰਵਿਘਨਤਾ ਸਹਿਤ ਭੋਗ ਉਪਰੰਤ ਸੁੰਦਰ ਧਾਰਮਿਕ ਦੀਵਾਨ ਸੱਜਾਏ ਗਏ, ਜਿਸ ਵਿੱਚ ਭਾਈ ਅਵਤਾਰ ਸਿੰਘ ਅਣਖੀ ਦੇ ਢਾਡੀ ਜਥੇ, ਭਾਈ ਭਗਵੰਤ ਸਿੰਘ ਸੂਰਵਿੰਡ ਦੇ ਕਵੀਸ਼ਰੀ ਜਥੇ, ਭਾਈ ਚਰਨਨਪ੍ਰੀਤ ਸਿੰਘ ਚੰਨ ਦੇ ਕਵੀਸ਼ਰੀ ਜਥੇ, ਭਾਈ ਬਲਵਿੰਦਰ ਸਿੰਘ ਦਮਦਮਾ ਸਾਹਿਬ ਵਾਲਿਆਂ ਦੇ ਕਵੀਸ਼ਰੀ ਜਥੇ ਅਤੇ ਭਾਈ ਅਵਤਾਰ ਸਿੰਘ ਦੂਲ੍ਹੋਵਾਲ ਵਾਲਿਆਂ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਇਸ ਮੌਕੇ ਬਾਬਾ ਗੁਰਮੀਤ ਸਿੰਘ ਜੀ ਇੰਗਲੈਂਡ ਵਾਲਿਆਂ ਵੱਲੋਂ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ ਜਿਸ ਵਿੱਚ 30 ਪ੍ਰਾਣੀ ਗੁਰੂ ਵਾਲੇ ਬਣੇ। ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਜੋੜਿਆਂ ਅਤੇ ਸਾਈਕਲ/ਸਕੂਟਰਾਂ ਦੀ ਪਾਰਕਿੰਗ ਦੀ ਸੇਵਾ ਸ.ਹਾ.ਸਕੂਲ ਠੱਟਾ ਨਵਾਂ ਅਤੇ ਸ.ਸ.ਸ.ਸਕੂਲ ਟਿੱਬਾ ਦੇ ਵਿਦਿਆਰਥੀਆਂ ਵੱਲੋਂ, ਟੈਂਟ ਦੀ ਸੇਵਾ ਰਾਣਾ ਟੈਂਟ ਹਾਊਸ ਟਿੱਬਾ ਵੱਲੋਂ, ਸਾਊਂਡ ਦੀ ਸੇਵਾ ਸਾਹਿਬ ਸਾਊਂਡ ਰਾਮ ਪੁਰ ਜਗੀਰ ਵੱਲੋਂ, ਸਟੇਜ ਸਜਾਉਣ ਦੀ ਸੇਵਾ ਸੰਤ ਬਾਬਾ ਕਰਤਾਰ ਸਿੰਘ ਸਪੋਰਟਸ ਕਲੱਬ ਵੱਲੋਂ, ਸੰਗਤਾਂ, ਸੰਤ-ਮਹਾਂਪੁਰਸ਼ਾਂ ਦੀ ਸੇਵਾ ਗੁਰੂ ਗੋਬਿੰਦ ਸਿੰਘ ਸੇਵਾ ਸੁਸਾਇਟੀ ਖਾਲੂ ਵੱਲੋਂ ਅਤੇ ਸਟੇਜ ਸਕੱਤਰ ਦੀ ਭੂਮਿਕਾ ਇੰਦਰਜੀਤ ਸਿੰਘ ਬਜਾਜ ਵੱਲੋਂ ਨਿਭਾਈ ਗਈ।
(ਤਸਵੀਰਾਂ ਅਤੇ ਵੀਡਿਓ: ਰੇਨਬੋ ਵਰਲਡ ਪ੍ਰੋਡਕਸ਼ਨ-ਜੀਤ ਅਰਮਾਨ)