ਸੰਤ ਬਾਬਾ ਕਰਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ 22ਵੀਂ ਅਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਦੀ 13ਵੀਂ ਬਰਸੀ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ 16-17 ਅਕਤੂਬਰ ਨੂੰ ਮਨਾਈ ਜਾ ਰਹੀ ਹੈ। ਇਸ ਸਬੰਧੀ ਇਲਾਕੇ ਦੇ ਪਤਵੰਤੇ ਸੱਜਣਾਂ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਹੋਈ। ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 15 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਪ੍ਰਾਰੰਭ ਹੋਵੇਗੀ, ਜਿਨ੍ਹਾਂ ਦੇ ਭੋਗ ਮਿਤੀ 17 ਅਕਤੂਬਰ ਨੂੰ ਪੈਣਗੇ। ਮਿਤੀ 16 ਦੀ ਰਾਤ ਕੀਰਤਨ ਦਰਬਾਰ ਹੋਵੇਗਾ ਜਿਸ ਵਿੱਚ ਸੰਤ ਬਾਬਾ ਗੁਰਦੀਪ ਸਿੰਘ ਜੀ ਖੁਜਾਲੇ ਵਾਲੇ, ਭਗਵਾਨ ਸਿੰਘ ਜੌਹਲ, ਬਾਬਾ ਗੁਰਮੀਤ ਸਿੰਘ ਜੀ ਇੰਗਲੈਂਡ ਵਾਲੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਮਿਤੀ 17 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੁੰਦਰ ਧਾਰਮਿਕ ਦੀਵਾਨ ਸੱਜਣਗੇ ਜਿਸ ਵਿੱਚ ਭਾਈ ਅਵਤਾਰ ਸਿੰਘ ਅਣਖੀ ਦਾ ਢਾਡੀ ਜਥਾ, ਭਾਈ ਭਗਵੰਤ ਸਿੰਘ ਸੂਰਵਿੰਡ ਦਾ ਕਵੀਸ਼ਰੀ ਜਥਾ, ਭਾਈ ਚਰਨਨਪ੍ਰੀਤ ਸਿੰਘ ਚੰਨ ਦਾ ਕਵੀਸ਼ਰੀ ਜਥਾ, ਭਾਈ ਬਲਵਿੰਦਰ ਸਿੰਘ ਦਮਦਮਾ ਸਾਹਿਬ ਵਾਲਿਆਂ ਦਾ ਕਵੀਸ਼ਰੀ ਜਥਾ ਅਤੇ ਭਾਈ ਅਵਤਾਰ ਸਿੰਘ ਦੂਲ੍ਹੋਵਾਲ ਵਾਲਿਆਂ ਦਾ ਕਵੀਸ਼ਰੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਮਿਤੀ 17 ਅਕਤੂਬਰ ਨੂੰ ਸਵੇਰੇ 11 ਵਜੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ। ਅੰਮ੍ਰਿਤ ਅਭਿਲਾਸ਼ੀ ਕੇਸੀ ਇਸ਼ਨਾਨ ਕਰਕੇ ਆਉਣ, ਕਕਾਰ ਗੁਰਦੁਆਰਾ ਸਾਹਿਬ ਵੱਲੋਂ ਦਿੱਤੇ ਜਾਣਗੇ। ਲੰਗਰ ਸੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਜੋੜਿਆਂ ਅਤੇ ਸਾਈਕਲ/ਸਕੂਟਰਾਂ ਦੀ ਪਾਰਕਿੰਗ ਦੀ ਸੇਵਾ ਸ.ਹਾ.ਸਕੂਲ ਠੱਟਾ ਨਵਾਂ ਅਤੇ ਸ.ਸ.ਸ.ਸਕੂਲ ਟਿੱਬਾ ਦੇ ਵਿਦਿਆਰਥੀਆਂ ਵੱਲੋਂ, ਟੈਂਟ ਦੀ ਸੇਵਾ ਰਾਣਾ ਟੈਂਟ ਹਾਊਸ ਟਿੱਬਾ ਵੱਲੋਂ, ਸਾਊਂਡ ਦੀ ਸੇਵਾ ਸਾਹਿਬ ਸਾਊਂਡ ਰਾਮ ਪੁਰ ਜਗੀਰ ਵੱਲੋਂ, ਸਟੇਜ ਸਜਾਉਣ ਦੀ ਸੇਵਾ ਸੰਤ ਬਾਬਾ ਕਰਤਾਰ ਸਿੰਘ ਸਪੋਰਟਸ ਕਲੱਬ ਵੱਲੋਂ, ਸੰਗਤਾਂ, ਸੰਤ-ਮਹਾਂਪੁਰਸ਼ਾਂ ਦੀ ਸੇਵਾ ਗੁਰੂ ਗੋਬਿੰਦ ਸਿੰਘ ਸੇਵਾ ਸੁਸਾਇਟੀ ਖਾਲੂ ਵੱਲੋਂ ਅਤੇ ਸਟੇਜ ਸਕੱਤਰ ਦੀ ਭੂਮਿਕਾ ਇੰਦਰਜੀਤ ਸਿੰਘ ਬਜਾਜ ਵੱਲੋਂ ਕੀਤੀ ਜਾਵੇਗੀ। ਇਸ ਪੂਰੇ ਸਮਾਗਮ ਦੀਆਂ ਤਸਵੀਰਾਂ ਅਤੇ ਵੀਡੀਓ ਪਿੰਡ ਦੀ ਵੈਬਸਾਈਟ www.thatta.in ਤੇ ਦੇਖੀਆਂ ਜਾ ਸਕਣਗੀਆਂ।