ਸੰਤ ਕਰਤਾਰ ਸਿੰਘ ਜੀ ਸੰਤ ਤਰਲੋਚਨ ਸਿੰਘ ਜੀ ਦੀ ਬਰਸੀ ਸਬੰਧੀ ਧਾਰਮਿਕ ਸਮਾਗਮ ਕਰਵਾਏ ਗਏ।

128

ਸੰਤ ਬਾਬਾ ਕਰਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ 24ਵੀਂ ਅਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਦੀ 15ਵੀਂ ਬਰਸੀ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ 15-16-17 ਅਕਤੂਬਰ ਨੂੰ ਬਹੁਤ ਹੀ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਈ ਗਈ। ਮਿਤੀ 13 ਅਕਤੂਬਰ ਨੂੰ 17 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਪ੍ਰਾਰੰਭ ਹੋਈ, ਜਿਨ੍ਹਾਂ ਦੇ ਭੋਗ ਮਿਤੀ 15 ਅਕਤੂਬਰ ਨੂੰ ਨਿਰਵਿਘਨਤਾ ਸਹਿਤ ਪਏ। ਮਿਤੀ 15 ਅਕਤੂਬਰ ਨੂੰ 15 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਪ੍ਰਾਰੰਭ ਹੋਈ, ਜਿਨ੍ਹਾਂ ਦੇ ਭੋਗ ਮਿਤੀ 17 ਅਕਤੂਬਰ ਨੂੰ ਨਿਰਵਿਘਨਤਾ ਸਹਿਤ ਪਏ। ਮਿਤੀ 16 ਦੀ ਰਾਤ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਭਾਈ ਬਲਦੇਵ ਸਿੰਘ ਵਡਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਜੀਤ ਸਿੰਘ ਬੈਂਕਾ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਾਲੇ, ਭਾਈ ਜਤਿੰਦਰਪਾਲ ਸਿੰਘ ਹਜੂਰੀ ਰਾਗੀ ਦਮਦਮਾ ਸਾਹਿਬ ਵਾਲੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਮਿਤੀ 17 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਜਥੇਦਾਰ ਗਿਆਨੀ ਇਕਬਾਲ ਸਿੰਘ ਜੀ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਾਲਿਆਂ ਨੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਫੌਜਾ ਸਿੰਘ ਸਾਗਰ ਦਾ ਢਾਡੀ ਜਥਾ, ਭਾਈ ਹਰਨੇਕ ਸਿੰਘ ਬੁਲੰਦਾ ਦਾ ਢਾਡੀ ਜਥਾ, ਭਾਈ ਅਵਤਾਰ ਸਿੰਘ ਦੂਲ੍ਹੋਵਾਲ ਦਾ ਕਵੀਸ਼ਰੀ ਜਥਾ ਅਤੇ ਭਾਈ ਬਲਵਿੰਦਰ ਸਿੰਘ ਦਮਦਮਾ ਸਾਹਿਬ ਵਾਲਿਆਂ ਦਾ ਕਵੀਸ਼ਰੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਨਾਲ ਸੰਗਤਾਂ ਦੇ ਰੂ-ਬ-ਰੂ ਹੋਇਆ। ਲੰਗਰ ਸੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਜੋੜਿਆਂ ਅਤੇ ਸਾਈਕਲ/ਸਕੂਟਰਾਂ ਦੀ ਪਾਰਕਿੰਗ ਦੀ ਸੇਵਾ ਸ.ਹਾ.ਸਕੂਲ ਠੱਟਾ ਨਵਾਂ ਅਤੇ ਸ.ਸ.ਸ.ਸਕੂਲ ਟਿੱਬਾ ਦੇ ਵਿਦਿਆਰਥੀਆਂ ਵੱਲੋਂ, ਟੈਂਟ ਦੀ ਸੇਵਾ ਰਾਣਾ ਟੈਂਟ ਹਾਊਸ ਟਿੱਬਾ ਵੱਲੋਂ, ਸਾਊਂਡ ਦੀ ਸੇਵਾ ਕਰੀਰ ਸਾਊਂਡ ਠੱਟਾ ਨਵਾਂ ਵੱਲੋਂ, ਸਟੇਜ ਸਜਾਉਣ ਦੀ ਸੇਵਾ ਸੰਤ ਬਾਬਾ ਕਰਤਾਰ ਸਿੰਘ ਸਪੋਰਟਸ ਕਲੱਬ ਵੱਲੋਂ, ਸੰਗਤਾਂ, ਸੰਤ-ਮਹਾਂਪੁਰਸ਼ਾਂ ਦੀ ਸੇਵਾ ਗੁਰੂ ਗੋਬਿੰਦ ਸਿੰਘ ਸੇਵਾ ਸੁਸਾਇਟੀ ਖਾਲੂ ਵੱਲੋਂ ਅਤੇ ਸਟੇਜ ਸਕੱਤਰ ਦੀ ਭੂਮਿਕਾ ਇੰਦਰਜੀਤ ਸਿੰਘ ਬਜਾਜ ਵੱਲੋਂ ਬਾਖੁਬੀ ਨਿਭਾਈ ਗਈ। ਇਸ ਪੂਰੇ ਸਮਾਗਮ ਦਾ ਸਿੱਧਾ ਪ੍ਰਸਾਰਣ ਪਿੰਡ ਦੀ ਵੈਬਸਾਈਟ thatta.in ‘ਤੇ ਕੀਤਾ ਗਿਆ।

ਸਮਾਗਮ ਦੀਆਂ ਤਸਵੀਰਾਂ ਦੇਖਣ ਲਈ ਲਿੰਕ ਤੇ ਕਲਿੱਕ ਕਰੋ: https://wp.me/P3Q4l3-fv

ਵੀਡੀਓ :