ਸੰਤ ਬਾਬਾ ਬੀਰ ਸਿੰਘ ਜੀ ਦਾ ਜਨਮ ਦਿਹਾੜਾ 14 ਅਗ: ਨੂੰ ਗੁ:ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮਨਾਇਆ ਜਾ ਰਿਹਾ ਹੈ।

128

Sant Baba Bir Singh Ji

ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਮਿਤੀ 14 ਅਗਸਤ 2016 ਦਿਨ ਐਤਵਾਰਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲੇ ਦਮਦਮਾ ਸਾਹਿਬ ਨੇ ਦੱਸਿਆ ਕਿ 12 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਜਾਪ ਆਰੰਭ ਹੋਣਗੇ ਅਤੇ 14 ਅਗਸਤ ਨੂੰ ਸਵੇਰੇ 8 ਵਜੇ ਭੋਗ ਪੈਣਗੇ। ਭੋਗ ਉਪਰੰਤ ਸੁੰਦਰ ਧਾਰਮਿਕ ਦੀਵਾਨ ਸੱਜਣਗੇ। ਜਿਸ ਵਿੱਚ ਉੱਚ ਕੋਟੀ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਗੁਰੂ ਜਸ ਸਰਵਣ ਕਰਵਾਉਣਗੇ। ਇਸ ਮੌਕੇ ਪਹੁੰਚ ਰਹੇ ਸੰਤ ਮਹਾਂਪੁਰਸ਼ਾਂ ‘ਚ ਸੰਤ ਬਾਬਾ ਗੁਰਰਾਜਪਾਲ ਸਿੰਘ ਰਾਜ ਅੰਮਿ੍ਤਸਰ ਵਾਲੇ, ਬਾਬਾ ਬਲਬੀਰ ਸਿੰਘ ਸੀਚੇਵਾਲ ਵਾਲੇ, ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ, ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਬਾਬਾ ਨਿਰਮਲ ਦਾਸ ਬੂੜੇਵਾਲ ਵਾਲੇ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਬਾਬਾ ਹਰਜੀਤ ਸਿੰਘ ਨੋਰੰਗਾਬਾਦੀ ਅਤੇ ਸੰਤ ਬਾਬਾ ਸੁਰਿੰਦਰ ਸਿੰਘ ਗੱਗੋ ਬੂਆ ਵਾਲੇ ਆਪਣੇ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਸਾਈਕਲਾਂ ਅਤੇ ਜੋੜਿਆਂ ਦੀ ਸੇਵਾ ਸਰਕਾਰੀ ਸਕੂਲ ਠੱਟਾ, ਟਿੱਬਾ ਅਤੇ ਸੈਦਪੁਰ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਕੀਤੀ ਜਾਵੇਗੀ। ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜੱਥੇ ਵੱਲੋਂ ਅਤੇ ਸਟੇਜ ਸਕੱਤਰ ਦੀ ਸੇਵਾ ਸ. ਇੰਦਰਜੀਤ ਸਿੰਘ ਸਾਬਕਾ ਸਰਪੰਚ ਵੱਲੋਂ ਕੀਤੀ ਜਾਵੇਗੀ। ਇਸ ਸਾਰੇ ਸਮਾਗਮ ਦੀਆਂ ਤਸਵੀਰਾਂ ਅਤੇ ਵੀਡੀਓ ਇਤਿਹਾਸਕ ਪਿੰਡ ਠੱਟਾ ਦੀ ਵੈਬਸਾਈਟ www.thatta.in ਤੇ ਦੇਖੀਆਂ ਜਾ ਸਕਣਗੀਆਂ।