ਕਨੇਡਾ ਨਿਵਾਸੀ ਸ. ਨਰੰਜਣ ਸਿੰਘ ਥਿੰਦ, ਜਗਜੀਤ ਸਿੰਘ ਥਿੰਦ ਅਤੇ ਸਮੂਹ ਪਰਿਵਾਰ ਵੱਲੋਂ ਸੰਗਤਾਂ ਲਈ ਸ਼ੁੱਧ ਅਤੇ ਠੰਢਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪਿੰਡ ਠੱਟਾ ਨਵਾਂ ਦੇ ਗੁਰਦੁਆਰਾ ਸਾਹਿਬ ਲਈ ਇੱਕ ਵਾਟਰ ਕੂਲਰ ਭੇਂਟ ਕੀਤਾ ਗਿਆ। ਸ. ਨਿਰੰਜਣ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁੱਲ੍ਹ 45000 ਰੁਪਏ ਦੀ ਲਾਗਤ ਵਾਲਾ ਇਹ ਵਾਟਰ ਕੂਲਰ 40 ਲੀਟਰ ਪਾਣੀ ਨੂੰ ਠੰਢਾ ਰੱਖ ਸਕਦਾ ਹੈ। ਅੱਜ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਦੀ ਸਮਾਪਤੀ ਉਪਰੰਤ ਪਿੰਡ ਦੀਆਂ ਮੋਹਤਵਰ ਸ਼ਖਸ਼ੀਅਤਾਂ ਵੱਲੋਂ ਸ. ਨਿਰੰਜਣ ਸਿੰਘ ਥਿੰਦ ਅਤੇ ਉਹਨਾਂ ਦੀ ਧਰਮ ਸੁਪਤਨੀ ਦਾ ਇਸ ਮਹਾਨ ਕਾਰਜ ਲਈ ਸਨਮਾਨ ਕੀਤਾ ਗਿਆ। ਇਸ ਮੌਕੇ ਸ. ਇੰਦਰਜੀਤ ਸਿੰਘ ਬਜਾਜ, ਹੈਡ ਮਾਸਟਰ ਨਿਰੰਜਣ ਸਿੰਘ, ਮਾਸਟਰ ਜੋਗਿੰਦਰ ਸਿੰਘ, ਸ. ਸ਼ਿੰਗਾਰ ਸਿੰਘ ਝੰਡ, ਮਾਸਟਰ ਦਿਲਬੀਰ ਸਿੰਘ, ਸ. ਦਿਲਬਾਗ ਸਿੰਘ, ਸ. ਜਸਵਿੰਦਰ ਸਿੰਘ ਅਤੇ ਸ. ਬਲਦੇਵ ਸਿੰਘ ਆਦਿ ਹਾਜ਼ਰ ਸਨ।